Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ ਵੱਲੋਂ ਕੀਤੀ ਜਾਵੇਗੀ ਮੌਕ ਡਰਿੱਲ : ਡਾ. ਹਿਮਾਂਸ਼ੂ ਅਗਰਵਾਲ

ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ ਵੱਲੋਂ ਕੀਤੀ ਜਾਵੇਗੀ ਮੌਕ ਡਰਿੱਲ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ, 22 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਨ.ਡੀ.ਆਰ.ਐਫ ਨਾਲ ਮਿਲ ਕੇ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਮੌਕ ਡਰਿੱਲ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਅੱਜ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਵਿਆਪਕ ਤਿਆਰੀਆਂ ਦਾ ਮੁੜ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ’ਤੇ ਸਰਾਲਾ ਹੈਡ ਅਤੇ ਭਾਖੜਾ ਨਹਿਰ ਦੇ ਕਿਸੇ ਉਚਿਤ ਸਥਾਨ ’ਤੇ ਮੌਕ ਡਰਿੱਲ ਕੀਤੀ ਜਾਵੇਗੀ, ਤਾਂ ਜੋ ਤਿਆਰੀਆਂ ਵਿੱਚ ਜੇਕਰ ਕੋਈ ਕਮੀ ਨਜ਼ਰ ਆਵੇ ਤਾਂ ਉਸ ਨੂੰ ਸਮਾਂ ਰਹਿੰਦੇ ਦੂਰ ਕੀਤਾ ਜਾ ਸਕੇ।

ਡਾ. ਹਿਮਾਂਸ਼ੂ ਅਗਰਵਾਲ ਨੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਨ.ਡੀ.ਆਰ.ਐਫ ਦੀ 7ਵੀਂ ਬਟਾਲੀਅਨ ਬਠਿੰਡਾ ਦੇ ਸਬ-ਇੰਸਪੈਕਟਰ ਯੇਤਿੰਦਰ ਸਿੰਘ, ਸਮੂਹ ਐਸ.ਡੀ.ਐਮਜ਼, ਪੁਲਿਸ, ਜ਼ਿਲ੍ਹਾ ਮਾਲ ਅਫ਼ਸਰ ਦਿਵਿਆ ਸਿੰਗਲਾ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਕਾਸ਼ ਅਗਰਵਾਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।

ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਨਦੀਆਂ ਦੀਆਂ ਪਛਾਣ ਕੀਤੀਆਂ ਸੰਵੇਦਨਸ਼ੀਲ ਥਾਵਾਂ ’ਤੇ ਆਉਣ ਵਾਲੀ ਜਲਬੂਟੀ ਅਤੇ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈਦਾ ਕਰਨ ਵਾਲੀਆਂ ਹੋਰ ਵਸਤਾਂ ਨੂੰ ਤੁਰੰਤ ਦੂਰ ਕਰਨ ਲਈ ਲੋੜੀਂਦੀ ਮਸ਼ੀਨਰੀ 24 ਘੰਟੇ ਤਾਇਨਾਤ ਰੱਖੀ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਦੁਹਰਾਇਆ ਕਿ ਜੇਕਰ ਕਿਸੇ ਵਿਭਾਗ ਨੂੰ ਕਿਸੇ ਵੀ ਸਾਜੋ-ਸਮਾਨ ਦੀ ਲੋੜ ਹੈ ਤਾਂ ਉਹ ਤੁਰੰਤ ਮੰਗ ਕਰ ਲਏ, ਪਰ ਹੜ੍ਹਾਂ ਵਰਗੀ ਸਥਿਤੀ ਦੌਰਾਨ ਜੇਕਰ ਕੋਈ ਲੋੜੀਂਦਾ ਸਮਾਨ ਮੌਜੂਦ ਨਾ ਹੋਇਆ ਤਾਂ ਇਸ ਦਾ ਗੰਭੀਰ ਨੋਟਿਸ ਲਿਆ ਜਾਵੇਗਾ।

Scroll to Top