Breaking

ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ
Saturday, 25 Jul 2026 | 3:11 am

+91 90915 01313 , +91 90916 01313

punjabbanni@gmail.com
punjabbani@yahoo.com

ਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਮੁੱਖ ਖੇਤੀਬਾੜੀ ਅਫਸਰ

ਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ, 24 ਜੁਲਾਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ, 2026 ਸ਼ਾਮ 5:00 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਅਤੇ ਪੈਡੀ ਸਪਲਾਈ ਚੇਨ ਸੈਂਟਰ (ਪੀ.ਐੱਸ.ਸੀ.) ਸਥਾਪਤ ਕਰਨ ਲਈ ਕੇਵਲ ਸੋਸਾਇਟੀਆਂ ਨੂੰ ਹੀ ਸਬਸਿਡੀ ਦਾ ਲਾਭ ਮਿਲੇਗਾ।

ਡਾ. ਦਾਰਾ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਚਰ, ਉਲਟਾਵਾਂ ਪਲਾਓ ਅਤੇ ਮਲਟੀ ਕਰਾਪ ਸੁਪਰ ਸੀਡਰ ਸਮੇਤ ਕਈ ਆਧੁਨਿਕ ਖੇਤੀ ਮਸ਼ੀਨਾਂ ‘ਤੇ ਸਬਸਿਡੀ ਉਪਲਬਧ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਲਾਹੇਵੰਦ ਜੀਵ-ਜੰਤੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ ਅਪਲਾਈ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਕਿਸਾਨ ਆਪਣੇ ਸਬੰਧਤ ਬਲਾਕ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਬਲਾਕ ਪਟਿਆਲਾ ਲਈ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਲਈ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਲਈ ਡਾ. ਮਨਦੀਪ ਸਿੰਘ (70092-27488), ਬਲਾਕ ਸਮਾਣਾ ਲਈ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਲਈ ਡਾ. ਜੁਪਿੰਦਰ ਸਿੰਘ ਪੰਨੂੰ (73070-59201) ਅਤੇ ਬਲਾਕ ਘਨੌਰ ਲਈ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Scroll to Top