Breaking

ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ
Tuesday, 28 Jul 2026 | 3:45 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਦਫਤਰ ਦੇ ਪੈਟਰੋਲ ਬੰਬ ਨਾਲ ਹਮਲਾ, ਜਾਂਚ ਸ਼ੁਰੂ

ਭਾਜਪਾ ਦਫਤਰ ਦੇ ਪੈਟਰੋਲ ਬੰਬ ਨਾਲ ਹਮਲਾ, ਜਾਂਚ ਸ਼ੁਰੂ

ਚੰਡੀਗੜ, 27 ਜੁਲਾਈ : ਅੱਜ ਸੰਗਰੂਰ ਵਿਖੇ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋ ਭਾਜਪਾ ਦੇ ਦਫਤਰ ਉਪਰ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਪੂਰੀ ਤਰ੍ਹਾਂ ਹੜਕੰਪ ਮਚ ਗਿਆ ਤੇ ਲੋਕਾਂ ਅੰਦਰ ਹਫੜਾ ਦਫੜੀ ਮਚ ਗਈ। ਇਸ ਹਮਲੇ ਤੋ ਬਾਅਦ ਪੁਲਸ ਟੀਮਾਂ ਨੇ ਪਹੁੰਚ ਕੇ ਜਾਂਚ ਪੜਤਾਲ ਸੁਰੂ ਕਰ ਦਿਤੀ।

ਜਾਣਕਾਰੀ ਅਨੁਸਾਰ ਇਹ ਸਵੇਰੇ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਉੱਚ ਪੁਲੀਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਕੀਤੀ। ਪੁਲੀਸ ਅਨੁਸਾਰ ਇਹ ਵਾਰਦਾਤ ਸ਼ਨੀਵਾਰ ਅੱਧੀ ਰਾਤ ਤੋਂ ਬਾਅਦ ਕਰੀਬ ਦੋ ਤੋਂ ਢਾਈ ਵਜੇ ਦੇ ਵਿਚਕਾਰ ਵਾਪਰੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੀਅਰ ਦੀ ਬੋਤਲ ਵਿੱਚ ਪੈਟਰੋਲ ਭਰ ਕੇ ਦਫ਼ਤਰ ਦੀ ਬਾਹਰੀ ਕੰਧ ਵੱਲ ਸੁੱਟਿਆ ਗਿਆ, ਜਿਸ ਕਾਰਨ ਕੰਧ ‘ਤੇ ਅੱਗ ਲੱਗਣ ਦੇ ਨਿਸ਼ਾਨ ਮਿਲੇ ਹਨ।
ਐੱਸ.ਪੀ. (ਡੀ) ਦਵਿੰਦਰ ਅਤਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ ਟੀਮਾਂ ਮੌਕੇ ‘ਤੇ ਭੇਜੀਆਂ ਗਈਆਂ ਅਤੇ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਟੀਮਾਂ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕੰਮ ਕਰ ਰਹੀਆਂ ਹਨ।

Scroll to Top