Breaking

ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ
Tuesday, 28 Jul 2026 | 3:46 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਪਟਿਆਲਾ 27 ਜੁਲਾਈ – ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ,ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬੈਗ ਵੰਡੇ।

ਉਨ੍ਹਾਂ ਨੇ ਦੱਸਿਆ ਕਿ ਇਹ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਦਾ ਬਹੁਤ ਹੀ ਸਲਾਂਘਾਯੋਗ ਕਦਮ ਹੈ। ਸੁਰਜੀਤ ਸਿੰਘ ਰੱਖੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਾਮਯਾਬ ਹੋਣ ਲਈ ਬਹੁਤ ਚੰਗੀਆਂ ਉਦਾਹਰਣਾਂ ਨਾਲ ਸਮਝਾਇਆ।ਸਟੇਜ ਦਾ ਸੰਚਾਲਨ ਹਰਵਿੰਦਰ ਸਿੰਘ ਨੇ ਕੀਤਾ। ਪ੍ਰਿੰਸੀਪਲ ਦਿਆਲ ਸਿੰਘ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਤੇ ਗੁਰਜਿੰਦਰ ਸਿੰਘ ਕਾਲਾ (ਸਾਬਕਾ ਬਲਾਕ ਸੰਮਤੀ ਮੈਂਬਰ), ਕੁਲਵੀਰ ਪਾਠਕ ਬੰਟੀ (ਪ੍ਰਧਾਨ ਯੁਵਕ ਸੇਵਾਵਾਂ ਕਲੱਬ ਗੱਜੂਮਾਜਰਾ),ਕੈਪਟਨ ਗੁਰਚਰਨ ਸਿੰਘ ਨਿਰਮਾਣ, ਹਰਦੀਪ ਸਿੰਘ ਕਾਲਾ,ਸੰਦੀਪ ਸਿੰਘ (ਚੇਅਰਮੈਨ ਸਪੋਰਟਸ ਵੈਲਫੇਅਰ),ਸੁਖਵਿੰਦਰ ਸਿੰਘ ਸੁੱਖੀ ਪੀ .ਏ. , ਜਗਜੀਤ ਸਿੰਘ ਸੋਨੀ ਪੀ.ਏ.,ਐਸਐਮਸੀ ਦੇ ਚੇਅਰਮੈਨ ਗੁਰਮੀਤ ਰਾਮ, ਐਸਐਮਸੀ ਦੇ ਵਾਈਸ ਚੇਅਰਮੈਨ ਕੁਲਦੀਪ ਸਿੰਘ, ਲੈਕ. ਸੁਖਰਾਜ ਕੁਮਾਰ, ਲੈਕ. ਗੁਰਪਿੰਦਰ ਕੌਰ, ਲੈਕ.ਕਮਲਪ੍ਰੀਤ ਅਤੇ ਸਮੂਹ ਸਟਾਫ ਹਾਜ਼ਰ ਸੀ।

Scroll to Top