ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ
ਪਟਿਆਲਾ, 30 ਜੁਲਾਈ : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸ਼ੇਰਾ ਵਾਲਾ ਗੇਟ ਅਤੇ ਸਨੌਰੀ ਅੱਡਾ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਜ਼ਿਲ੍ਹਾ ਪ੍ਰੈਜ਼ੀਡੈਂਟ ਵੀਮੈਨ ਵਿੰਗ ਆਰਤੀ ਗੁਪਤਾ, ਵਾਰਡ ਨੰਬਰ 33 ਦੇ ਐੱਮ.ਸੀ. ਗੀਤਾ ਰਾਣੀ, ਹਲਕਾ ਕੋਆਰਡੀਨੇਟਰ ਐਨ.ਐਮ.ਐਮ. ਦਵਿੰਦਰ ਪਾਲ ਸਿੰਘ ਮਿੱਕੀ, ਐਕਸ ਐਮ.ਸੀ. ਲੱਕੀ ਗੁਪਤਾ ਵੀ ਮੌਜੂਦ ਸਨ।
ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ।