Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 16 Sep 2026 | 1:41 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਦੇ ਵਿਨੀਪੈੱਗ 'ਚ ਮਸਜਿਦ ਉਪਰ ਹੋਈ ਗੋਲਬਾਰੀ, ਜਾਂਚ ਸੁਰੂ

ਕੈਨੇਡਾ ਦੇ ਵਿਨੀਪੈੱਗ 'ਚ ਮਸਜਿਦ ਉਪਰ ਹੋਈ ਗੋਲਬਾਰੀ, ਜਾਂਚ ਸੁਰੂ

ਕੈਨੇਡਾ, 31 ਜੁਲਾਈ : ਨਫਰਤੀ ਅਪਰਾਧ ਦੇ ਮਦੇਨਜਰ ਕੈਨੇਡਾ ਦੇ ਵਿਨੀਪੈਗ ਵਿਖੇ ਇਕ ਮਸਜਿਕ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਥੇ ਹਮਲਾਵਰਾਂ ਵਲੋ ਮਸਜਿਦ ਉਪਰ ਗੋਲੀਬਾਰੀ ਕੀਤੀ ਗਈ ਹੈ।
ਜਾਣਕਾਰੀ ਦੇ ਅਨੁਸਾਰ ਇਹ ਹਮਲਾ ਰਹਮਾ ਇਸਲਾਮਿਕ ਸੈਂਟਰ ਤੇ ਕੀਤਾ ਗਿਆ ਹੈ, ਜਿਥੇ ਸੈਟਰ ਨੂੰ ਨਿਸ਼ਾਨਾ ਬਣਾਏ ਜਾਣ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ।

ਮਸਜਿਦ ਪ੍ਰਬੰਧਕਾਂ ਦੇ ਦਾਅਵੇ ਮੁਤਾਬਕ, ਬੁੱਧਵਾਰ ਸ਼ਾਮ ਉਸ ਸਮੇਂ ਦੋ ਵਿਅਕਤੀਆਂ ਨੇ ਇਮਾਰਤ ਨੂੰ ਨਿਸ਼ਾਨਾ ਬਣਾਇਆ, ਜਦੋਂ ਅੰਦਰ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ।

ਮਸਜਿਦ ਦੇ ਪ੍ਰਬੰਧਕਾਂ ਵੱਲੋਂ ਜਾਰੀ ਬਿਆਨ ਅਨੁਸਾਰ, ਦੋ ਸ਼ੱਕੀ ਪਹਿਲਾਂ ਇਮਾਰਤ ਵੱਲ ਗੋਲੀਆਂ ਚਲਾਉਣ ਦੇ ਕਥਿਤ ਦੋਸ਼ੀ ਹਨ ਅਤੇ ਇਸ ਤੋਂ ਬਾਅਦ ਕਿਸੇ ਹੋਰ ਹਥਿਆਰ ਦੀ ਮਦਦ ਨਾਲ ਦਰਵਾਜ਼ਿਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਤੋੜੇ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਹਮਲਾਵਰ ਮਸਜਿਦ ਦੇ ਅੰਦਰ ਦਾਖ਼ਲ ਨਹੀਂ ਹੋ ਸਕੇ। ਵੀਰਵਾਰ ਨੂੰ ਇਮਾਰਤ ‘ਤੇ ਟੁੱਟੇ ਸ਼ੀਸ਼ਿਆਂ ਅਤੇ ਹੋਏ ਨੁਕਸਾਨ ਦੇ ਨਿਸ਼ਾਨ ਸਪੱਸ਼ਟ ਤੌਰ ‘ਤੇ ਵੇਖੇ ਗਏ। ਵਿਨੀਪੈੱਗ ਪੁਲਿਸ ਸਰਵਿਸ ਦੇ ਕਾਂਸਟੇਬਲ ਕਲਾਉਡ ਚਾਂਸੀ ਨੇ ਦੱਸਿਆ ਕਿ ਪੁਲਿਸ ਨੂੰ ਬੁੱਧਵਾਰ ਰਾਤ ਕਰੀਬ 11:30 ਵਜੇ ਜਾਇਦਾਦ ਨੂੰ ਨੁਕਸਾਨ ਪਹੁੰਚਣ ਦੀ ਸੂਚਨਾ ਮਿਲੀ ਸੀ। ਸ਼ੁਰੂਆਤੀ ਅੰਦਾਜ਼ੇ ਅਨੁਸਾਰ, ਖਿੜਕੀਆਂ ਟੁੱਟਣ ਕਾਰਨ 3,000 ਕੈਨੇਡੀਅਨ ਡਾਲਰ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

Scroll to Top