Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਗਸਤ, 2026 : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ ‘ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿਭਾਗ ਨੇ ਪਿਛਲੇ ਸਾਲ ਦੇ 8,708.48 ਕਰੋੜ ਰੁਪਏ ਦੇ ਮੁਕਾਬਲੇ 10,447.9 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਕੇਵਲ ਜੁਲਾਈ 2026 ਮਹੀਨੇ ਦੌਰਾਨ ਹੀ ਸੂਬੇ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਸਾਲ-ਦਰ-ਸਾਲ ਦੇ ਅਧਾਰ ‘ਤੇ 8.31 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਬੋਗਸ ਬਿਲਿੰਗ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਰਾਣੇ ਕਰ ਬਕਾਏ ਦੀ ਵਸੂਲੀ ਦੇ ਦਮ ‘ਤੇ ਐੱਸ.ਜੀ.ਐੱਸ.ਟੀ. ਕੈਸ਼ ਵਾਧੇ ਵਿੱਚ 16.23 ਫੀਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ।”

ਇਨ੍ਹਾਂ ਵਿੱਤੀ ਪ੍ਰਾਪਤੀਆਂ ਦਾ ਸਿਹਰਾ ਵਿਭਾਗ ਦੇ ਸੁਚੱਜੇ ਰੋਡਮੈਪ ਨੂੰ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ‘ਤੇ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਰਾਹੀਂ ਜੀ.ਐੱਸ.ਟੀ. ਉਗਰਾਹੀ ਵਿੱਚ ਵਧੀਆ ਵਾਧਾ ਦਰਜ ਕਰਕੇ ਮੌਜੂਦਾ ਵਿੱਤੀ ਸਾਲ ਦੌਰਾਨ ਆਪਣੀ ਮਜ਼ਬੂਤ ਮਾਲੀਆ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਦੱਸਿਆ, “ਜੁਲਾਈ 2026 ਦੌਰਾਨ ਪੰਜਾਬ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਸੰਗ੍ਰਹਿ ਕੀਤਾ, ਜਦੋਂ ਕਿ ਜੁਲਾਈ 2025 ਦੌਰਾਨ ਇਹ 2,413.91 ਕਰੋੜ ਰੁਪਏ ਸੀ, ਜੋ ਕਿ 200.54 ਕਰੋੜ ਰੁਪਏ (8.31%) ਦਾ ਵਾਧਾ ਦਰਸਾਉਂਦਾ ਹੈ। ਇਸ ਮਹੀਨੇ ਦੀ ਕਾਰਗੁਜ਼ਾਰੀ ਦਾ ਇੱਕ ਅਹਿਮ ਪਹਿਲੂ ਐੱਸ.ਜੀ.ਐੱਸ.ਟੀ. ਕੈਸ਼ ਸੰਗ੍ਰਹਿ ਵਿੱਚ ਵਾਧਾ ਰਿਹਾ ਹੈ, ਜੋ ਜੁਲਾਈ 2025 ਦੇ 815.84 ਕਰੋੜ ਰੁਪਏ ਤੋਂ ਵਧ ਕੇ ਜੁਲਾਈ 2026 ਵਿੱਚ 948.29 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 132.45 ਕਰੋੜ ਰੁਪਏ (16.23%) ਦੇ ਵਾਧੇ ਨੂੰ ਦਰਸਾਉਂਦਾ ਹੈ।”

ਐੱਸ.ਜੀ.ਐੱਸ.ਟੀ. ਵਿੱਚ ਵਾਧੇ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ, “ਪੰਜਾਬ ਨੇ 16.23 ਫੀਸਦੀ ਤੋਂ ਵੱਧ ਦਾ ਐੱਸ.ਜੀ.ਐੱਸ.ਟੀ. ਕੈਸ਼ ਵਾਧਾ ਦਰਜ ਕੀਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਦਰਾਂ ਵਿੱਚੋਂ ਇੱਕ ਹੈ। ਐੱਸ.ਜੀ.ਐੱਸ.ਟੀ. ਕੈਸ਼ ਪ੍ਰਾਪਤੀਆਂ ਵਿੱਚ ਵਾਧਾ ਸੂਬੇ ਵਿੱਚ ਕਾਰੋਬਾਰ ਕਰ ਰਹੇ ਉਦਯੋਗਾਂ ਦੁਆਰਾ ਸਵੈ-ਇੱਛੁਕ ਪਾਲਣਾ ਵਿੱਚ ਸੁਧਾਰ ਅਤੇ ਅਸਲ ਟੈਕਸ ਭੁਗਤਾਨਾਂ ਦਾ ਇੱਕ ਮੁੱਖ ਸੰਕੇਤ ਹੈ।”

ਪੂਰੇ ਵਿੱਤੀ ਅਰਸੇ ਦੌਰਾਨ ਇਸ ਰਫ਼ਤਾਰ ਨੂੰ ਬਰਕਰਾਰ ਰੱਖਣ ਬਾਰੇ ਵਿਸਥਾਰਪੂਰਵਕ ਦੱਸਦਿਆਂ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਵੀ ਮਜ਼ਬੂਤ ਮਾਲੀਆ ਵਾਧਾ ਬਣਾਏ ਰੱਖਿਆ ਹੈ। ਉਨ੍ਹਾਂ ਅੱਗੇ ਦੱਸਿਆ, “ਅਪ੍ਰੈਲ-ਜੁਲਾਈ 2026 ਦੌਰਾਨ ਪੰਜਾਬ ਨੇ 10,447.9 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਇਕੱਠਾ ਕੀਤਾ, ਜਦੋਂ ਕਿ ਪਿਛਲੇ ਸਾਲ ਦੇ ਇਸੇ ਅਰਸੇ ਦੌਰਾਨ ਇਹ 8,708.48 ਕਰੋੜ ਰੁਪਏ ਸੀ, ਜੋ ਕਿ 1,739.42 ਕਰੋੜ ਰੁਪਏ (20%) ਦਾ ਵਾਧਾ ਦਰਸਾਉਂਦਾ ਹੈ।”

ਸੂਬੇ ਦੀਆਂ ਕਰਦਾਤਾ-ਕੇਂਦਰਿਤ ਪਹਿਲਕਦਮੀਆਂ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਇਮਾਨਦਾਰ ਕਰਦਾਤਿਆਂ ਦੀ ਮਦਦ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਨੇ ਜਾਇਜ਼ ਜੀ.ਐੱਸ.ਟੀ. ਰਿਫੰਡਾਂ ਦੀ ਸਮੇਂ ਸਿਰ ਮਨਜ਼ੂਰੀ ਅਤੇ ਵੰਡ ਨੂੰ ਯਕੀਨੀ ਬਣਾਇਆ ਹੈ। ਜੁਲਾਈ 2026 ਦੌਰਾਨ 200 ਕਰੋੜ ਰੁਪਏ ਤੋਂ ਵੱਧ ਦੇ ਜੀ.ਐੱਸ.ਟੀ. ਰਿਫੰਡ ਮਨਜ਼ੂਰ ਕੀਤੇ ਗਏ। ਇਹ ਫਰਜ਼ੀ ਦਾਅਵਿਆਂ ਵਿਰੁੱਧ ਸਖ਼ਤ ਨਿਗਰਾਨੀ ਰੱਖਦੇ ਹੋਏ ਇਮਾਨਦਾਰ ਟੈਕਸਦਾਤਿਆਂ ਨੂੰ ਤੁਰੰਤ ਰਿਫੰਡ ਜਾਰੀ ਕਰਕੇ ਸੁਵਿਧਾ ਦੇਣ ਦੀ ਸਰਕਾਰੀ ਨੀਤੀ ਨੂੰ ਦਰਸਾਉਂਦਾ ਹੈ। ਸਰਕਾਰ ਇੱਕ ਪਾਰਦਰਸ਼ੀ, ਭਰੋਸੇਮੰਦ ਅਤੇ ਟੈਕਸਦਾਤਾ-ਪੱਖੀ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਸਵੈ-ਇੱਛੁਕ ਪਾਲਣਾ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਕਾਰੋਬਾਰੀ ਵਿਸ਼ਵਾਸ ਨੂੰ ਮਜ਼ਬੂਤ ਕਰਦਾ ਹੈ।”

Scroll to Top