Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 4:57 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਦੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਸ਼ਲਾਘਾ

ਹਰਿਆਣਾ ਦੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਸ਼ਲਾਘਾ

ਚੰਡੀਗੜ੍ਹ, 4 ਅਗਸਤ 2026 : ਹਰਿਆਣਾ ਦੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਿਡਾਰੀਆਂ ਦੀ ਸ਼ਲਾਘਾ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਰਾਜ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ, ‘ਤਿਰੰਗਾ ਹਰ ਘਰ’ ਮੁਹਿੰਮ ਅਤੇ ‘ਵੰਡ ਦੇ ਭਿਆਨਕ ਯਾਦਗਾਰੀ ਦਿਵਸ’ ਨਾਲ ਸਬੰਧਤ ਸਮਾਗਮਾਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਭਰਪੂਰ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਭਾਰਤ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਕੁੱਲ 39 ਤਗਮੇ ਜਿੱਤ ਕੇ ਚੌਥਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਮਾਣ ਦੀ ਗੱਲ ਹੈ ਅਤੇ ਇਸ ਸਫ਼ਲਤਾ ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਰਿਹਾ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਭਾਰਤ ਦੇ 39 ਤਗਮਿਆਂ ਵਿੱਚੋਂ 10 ਤਗਮੇ ਹਰਿਆਣਾ ਦੇ ਖਿਡਾਰੀਆਂ ਦੇ ਖਾਤੇ ਵਿੱਚ ਆਏ ਹਨ, ਜਿਨ੍ਹਾਂ ਵਿੱਚ ਪੰਜ ਮਹਿਲਾ ਖਿਡਾਰੀਆਂ ਨੇ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸ ਤੋਂ ਇਲਾਵਾ ਭਾਰਤ ਵੱਲੋਂ ਜਿੱਤੇ ਗਏ 13 ਸੋਨ ਤਗਮਿਆਂ ਵਿੱਚੋਂ 7 ਸੋਨ ਤਗਮੇ ਹਰਿਆਣਾ ਦੇ ਐਥਲੀਟਾਂ ਨੇ ਜਿੱਤੇ, ਜਿਨ੍ਹਾਂ ਵਿੱਚ ਪੰਜ ਸੋਨ ਤਗਮੇ ਮਹਿਲਾ ਖਿਡਾਰੀਆਂ ਨੇ ਆਪਣੇ ਨਾਮ ਕੀਤੇ।

Scroll to Top