Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Thursday, 06 Aug 2026 | 3:41 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਵਿਚ ਘਮਾਸਾਨ ਹੋਇਆ ਤੇਜ, ਮੋਗਾ ਅੰਦਰ ਲਗੇ ਚੰਨੀ ਨੂੰ ਲਿਆਉ ਕਾਂਗਰਸ ਬਚਾਓ ਦੇ ਪੋਸਟਰ

ਕਾਂਗਰਸ ਵਿਚ ਘਮਾਸਾਨ ਹੋਇਆ ਤੇਜ, ਮੋਗਾ ਅੰਦਰ ਲਗੇ ਚੰਨੀ ਨੂੰ ਲਿਆਉ ਕਾਂਗਰਸ ਬਚਾਓ ਦੇ ਪੋਸਟਰ

ਮੋਗਾ, 5 ਅਗਸਤ 2026 : ਪੰਜਾਬ ਕਾਂਗਰਸ ਅੰਦਰ ਰਾਜਸੀ ਘਮਾਸਾਨ ਤੇਜ ਹੁੰਦਾ ਜਾ ਰਿਹਾ ਹੈ। ਹੁਣ ਮੋਗਾ ਅੰਦਰ ਚੰਨੀ ਨੂੰਲਿਆਉ ਕਾਂਗਰਸ ਬਚਾਓ ਦੇ ਪੋਸਟਰ ਲਗੇ ਹਨ, ਜਿਸ ਨਾਲ ਰਾਜਸੀ ਸਥਿਤੀ ਅੰਦਰ ਕਾਫੀ ਹਲਚਲ ਦੇਖਣ ਨੂੰ ਮਿਲ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਇਨ੍ਹਾਂ ਪੋਸਟਰਾਂ ‘ਤੇ “ਰਾਜਾ-ਬਘੇਲ ਨੂੰ ਹਟਾਓ, ਪੰਜਾਬ ਕਾਂਗਰਸ ਬਚਾਓ” ਅਤੇ “ਚੰਨੀ ਨੂੰ ਲਿਆਓ, ਪੰਜਾਬ ਬਚਾਓ” ਵਰਗੇ ਨਾਅਰੇ ਲਿਖੇ ਹੋਏ ਹਨ। ਇਨ੍ਹਾਂ ਪੋਸਟਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਪੋਸਟਰ ਕਿਸ ਨੇ ਲਗਾਏ ਹਨ ਜਾਂ ਇਸ ਮੁਹਿੰਮ ਦੇ ਪਿੱਛੇ ਕਿਹੜਾ ਵਿਅਕਤੀ ਜਾਂ ਸੰਗਠਨ ਹੈ। ਕਿਸੇ ਵੀ ਕਾਂਗਰਸੀ ਆਗੂ ਜਾਂ ਰਾਜਨੀਤਿਕ ਪਾਰਟੀ ਨੇ ਇਨ੍ਹਾਂ ਦੀ ਜ਼ਿੰਮੇਵਾਰੀ ਨਹੀਂ ਲਈ।

ਪੋਸਟਰਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿੱਥੇ ਲੋਕ ਇਨ੍ਹਾਂ ਨੂੰ ਪੰਜਾਬ ਕਾਂਗਰਸ ਵਿੱਚ ਚੱਲ ਰਹੀਆਂ ਅੰਦਰੂਨੀ ਸਿਆਸੀ ਹਲਚਲਾਂ ਨਾਲ ਜੋੜ ਕੇ ਦੇਖ ਰਹੇ ਹਨ। ਰਾਜਨੀਤਿਕ ਵਿਸ਼ਲੇਸ਼ਕ ਵੀ ਇਸ ਘਟਨਾਕ੍ਰਮ ਨੂੰ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਸੰਭਾਵਿਤ ਤਬਦੀਲੀਆਂ ਦੇ ਸੰਕੇਤ ਵਜੋਂ ਦੇਖ ਰਹੇ ਹਨ।
ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ਪੋਸਟਰਾਂ ਦੇ ਪਿੱਛੇ ਅਸਲ ਮਨੋਰਥ ਕੀ ਹੈ ਜਾਂ ਇਹ ਕਿਸ ਦੀ ਪਹਿਲ ‘ਤੇ ਲਗਾਏ ਗਏ ਹਨ। ਇਸ ਕਾਰਨ ਮਾਮਲਾ ਅਜੇ ਵੀ ਚਰਚਾ ਅਤੇ ਅਟਕਲਾਂ ਦਾ ਵਿਸ਼ਾ ਬਣਿਆ ਹੋਇਆ ਹੈ।

Scroll to Top