Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Thursday, 06 Aug 2026 | 3:32 am

+91 90915 01313 , +91 90916 01313

punjabbanni@gmail.com
punjabbani@yahoo.com

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ

ਚੰਡੀਗੜ੍ਹ; 5 ਅਗਸਤ : ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਇਸ ਪੱਖ ਤੋਂ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ  ਖ਼ਰਚ ਕੀਤਾ ਗਿਆ ਸਕਦਾ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਸਗੋਂ ਇਸ ਪੱਖ ਤੋਂ ਲਗਾਇਆ ਜਾਂਦਾ ਹੈ ਕਿ ਲੋੜ ਪੈਣ ’ਤੇ  ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ ਨਹੀਂ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ 8 ਜਨਵਰੀ 2026 ਤੋਂ ਹੁਣ ਤੱਕ 291,417 ਲਾਭਪਾਤਰੀਆਂ ਨੂੰ ਇਲਾਜ ਦਾ ਲਾਭ ਮਿਲ ਚੁੱਕਾ ਹੈ, ਜੋ ਕਿ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.) ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਲਗਭਗ 1,044 ਕਰੋੜ ਰੁਪਏ ਮੁੱਲ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਦੇ ਪਿੱਛੇ ਹਜ਼ਾਰਾਂ ਅਜਿਹੇ ਪਰਿਵਾਰ ਹਨ, ਜੋ ਡਾਕਟਰੀ ਐਮਰਜੈਂਸੀ ਸਮੇਂ ਬਿਨਾਂ  ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਆਪਣੇ ਪਰਿਵਾਕ ਮੈਂਬਰਾਂ ਦੀ ਸਿਹਤ ’ਤੇ ਧਿਆਨ ਦੇ ਸਕੇ।

ਇਸ ਪ੍ਰਾਪਤੀ ਬਾਰੇ ਬੋਲਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਕਿਸੇ ਵੀ ਸਿਹਤ ਯੋਜਨਾ ਦੀ ਸਫ਼ਲਤਾ ਉਦੋਂ ਹੀ ਮੰਨੀ ਜਾਂਦੀ ਹੈ, ਜਦੋਂ ਉਹ ਲੋੜ ਪੈਣ ’ਤੇ ਲੋਕਾਂ ਤੱਕ ਪਹੁੰਚੇ। ਮੁੱਖ ਮੰਤਰੀ ਸਿਹਤ ਯੋਜਨਾ ਸਿਰਫ਼ ਅੰਕੜਿਆਂ ਦੀ ਯੋਜਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣ ਦਾ ਇੱਕ ਸਾਧਨ ਹੈ ਕਿ ਕਿਸੇ ਵੀ ਮਰੀਜ਼ ਨੂੰ ਇਲਾਜ ਅਤੇ ਪੈਸੇ ਵਿੱਚੋਂ ਕਿਸੇ ਇੱਕ ਦੀ ਚੋਣ ਨਾ ਕਰਨੀ ਪਵੇ। ਹਰ ਲਾਭਪਾਤਰੀ ਉਸ ਪਰਿਵਾਰ ਦੀ ਨੁਮਾਇੰਦਗੀ ਕਰਦਾ ਹੈ, ਜਿਸ ਨੂੰ ਔਖੇ ਸਮੇਂ ਵਿੱਚ ਇਸ ਯੋਜਨਾ ਦਾ ਸਹਾਰਾ ਮਿਲਿਆ।”

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਅੱਗੇ ਕਿਹਾ, “ਅਸੀਂ ਜਾਣਦੇ ਹਾਂ ਕਿ ਸਿਹਤ ਨਾਲ ਜੁੜੀਆਂ ਲੋੜਾਂ ਲਗਾਤਾਰ ਬਦਲ ਰਹੀਆਂ ਹਨ ਅਤੇ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਸਿਹਤ ਪ੍ਰਣਾਲੀ ਨੂੰ ਨਿਰੰਤਰ ਹੋਰ ਬਿਹਤਰ ਬਣਾਉਂਦੇ ਰਹੀਏ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅਸੀਂ ਕੈਸ਼ਲੈੱਸ ਇਲਾਜ ਨੂੰ ਹੋਰ ਵੱਧ ਸੌਖਾ ਅਤੇ ਪਹੁੰਚਯੋਗ ਬਣਾ ਰਹੇ ਹਾਂ, ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਯੋਗ ਨਾਗਰਿਕ ਤੱਕ ਇਸ ਯੋਜਨਾ ਦਾ ਲਾਭ ਪਹੁੰਚੇ।”

ਮੁੱਖ ਮੰਤਰੀ ਸਿਹਤ ਯੋਜਨਾ ਤੋਂ ਲਾਭ ਪ੍ਰਾਪਤ ਕਰਨ ਵਾਲੇ ਅਨੇਕਾਂ ਲਾਭਪਾਤਰੀਆਂ ਨੇ ਇਸ ਯੋਜਨਾ ਪ੍ਰਤੀ ਆਪਣੀ ਖੁਸ਼ੀ ਅਤੇ ਤਸੱਲੀ ਪ੍ਰਗਟ ਕਰਦਿਆਂ ਆਪਣੇ ਅਨੁਭਵ ਸਾਂਝੇ ਕੀਤੇ। ਸੁਰੇਸ਼ਪਾਲ ਕੌਰ ਨੇ ਦੱਸਿਆ ਕਿ ਔਖੀ ਗਰਭ ਅਵਸਥਾ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਦੇ ਪਰਿਵਾਰ ਲਈ ਵੱਡਾ ਸਹਾਰਾ ਬਣੀ। ਉਨ੍ਹਾਂ ਕਿਹਾ, “ਗਰਭ ਅਵਸਥਾ ਦੌਰਾਨ ਮੈਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਗਈ ਸੀ ਅਤੇ ਸੀਜ਼ੇਰੀਅਨ ਡਿਲੀਵਰੀ ਕਰਵਾਉਣੀ ਪਈ। ਅਜਿਹੇ ਸਮੇਂ ਸਿਹਤ ਕਾਰਡ ਸਾਡੇ ਲਈ ਬਹੁਤ ਵੱਡਾ ਮਦਦਗਾਰ ਸਾਬਤ ਹੋਇਆ। ਬੱਚੇ ਦੇ ਜਨਮ ਤੋਂ ਬਾਅਦ ਉਸ ਨੂੰ ਵਿਸ਼ੇਸ਼ ਨਵਜਾਤ ਦੇਖਭਾਲ (ਨੀਓਨੇਟਲ ਕੇਅਰ) ਦੀ ਲੋੜ ਸੀ, ਜਿਸ ਦਾ ਪੂਰਾ ਇਲਾਜ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਪੈਕੇਜ ਤਹਿਤ ਮੁਹੱਈਆ ਕਰਵਾਇਆ ਗਿਆ। ਇਸ ਯੋਜਨਾ ਨੇ ਔਖੇ ਸਮੇਂ ਵਿੱਚ ਸਾਡਾ ਸਾਥ ਦਿੱਤਾ ਅਤੇ ਮੇਰੇ ਬੱਚੇ ਨੂੰ ਸਿਹਤਮੰਦ ਜੀਵਨ ਦੀ ਸ਼ੁਰੂਆਤ ਮਿਲੀ।”

ਸੁਨਾਮ ਦੀ ਰਹਿਣ ਵਾਲੀ ਰੂਪਿੰਦਰ ਕੌਰ ਨੇ ਦੱਸਿਆ ਕਿ ਕਈ ਸਾਲਾਂ ਤੋਂ ਗੋਡਿਆਂ ਦੇ ਅਸਹਿ ਦਰਦ ਕਾਰਨ ਉਨ੍ਹਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਸੀ। ਉਨ੍ਹਾਂ ਕਿਹਾ, “ਮੈਂ ਲੰਬੇ ਸਮੇਂ ਤੋਂ ਗੋਡਿਆਂ ਦੇ ਗੰਭੀਰ ਦਰਦ ਨਾਲ ਪੀੜਤ ਸੀ, ਪਰ ਇਲਾਜ ਦੇ ਖ਼ਰਚ ਦੀ ਚਿੰਤਾ ਕਾਰਨ ਆਪ੍ਰੇਸ਼ਨ ਬਾਰੇ ਸੋਚਣਾ ਵੀ ਔਖਾ ਸੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੇਰੇ ਗੋਡਿਆਂ ਦਾ (ਨੀ ਰਿਪਲੇਸਮੈਂਟ) ਆਪ੍ਰੇਸ਼ਨ ਮੁਫ਼ਤ ਕੀਤਾ ਗਿਆ। ਇਸ ਇਲਾਜ ਨੇ ਮੈਨੂੰ ਮੁੜ ਸਧਾਰਨ ਅਤੇ ਬਿਹਤਰ ਜ਼ਿੰਦਗੀ ਜੀਣ ਦਾ ਮੌਕਾ ਦਿੱਤਾ ਹੈ।”’’

ਇਸੇ ਤਰ੍ਹਾਂ ਤਰਨ ਤਾਰਨ ਦੇ ਬੀਰ ਸਿੰਘ ਨੂੰ ਦਿਲ ਦੀ ਬੀਮਾਰੀ ਦਾ ਪਤਾ ਲੱਗਣ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਇਲਾਜ ਮਿਲਿਆ। ਉਨ੍ਹਾਂ ਦੀ ਐਂਜੀਓਗ੍ਰਾਫੀ ਦੇ ਨਾਲ ਪੀ.ਟੀ.ਸੀ.ਏ. (ਪਰਕਿਊਟੇਨਿਅਸ ਟ੍ਰਾਂਸਲੂਮਿਨਲ ਕੋਰੋਨਰੀ ਐਂਜੀਓਪਲਾਸਟੀ) ਵੀ ਕੀਤੀ ਗਈ।

ਬੀਰ ਸਿੰਘ ਨੇ ਕਿਹਾ, “ਡਾਕਟਰਾਂ ਨੇ ਦੱਸਿਆ ਕਿ ਦਿਲ ਦੀ ਬੀਮਾਰੀ ਦੇ ਇਲਾਜ ਵਿੱਚ ਦੇਰੀ ਨਹੀਂ ਕੀਤੀ ਜਾ ਸਕਦੀ ਅਤੇ ਇਸ ਦਾ ਖ਼ਰਚ ਪਰਿਵਾਰ ਲਈ ਬਹੁਤ ਵੱਡਾ ਆਰਥਿਕ ਬੋਝ ਬਣ ਸਕਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਦੀ ਬਦੌਲਤ ਮੈਨੂੰ ਸਮੇਂ ਸਿਰ ਲੋੜੀਂਦਾ ਇਲਾਜ ਮਿਲ ਗਿਆ।”

ਮੁੱਖ ਮੰਤਰੀ ਸਿਹਤ ਯੋਜਨਾ ਦਾ ਪ੍ਰਭਾਵ ਹੁਣ ਪੂਰੇ ਪੰਜਾਬ ਵਿੱਚ ਸਪੱਸ਼ਟ ਤੌਰ ’ਤੇ ਨਜ਼ਰ ਆ ਰਿਹਾ ਹੈ। ਸੂਬੇ ਦੇ ਹਰ ਜ਼ਿਲ੍ਹੇ ਦੇ ਲਾਭਪਾਤਰੀ ਇਸ ਯੋਜਨਾ ਤਹਿਤ ਇਲਾਜ ਪ੍ਰਾਪਤ ਕਰ ਰਹੇ ਹਨ। ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.), ਪੰਜਾਬ ਦੇ ਜ਼ਿਲ੍ਹਾ-ਵਾਰ ਅੰਕੜਿਆਂ ਅਨੁਸਾਰ ਹੁਣ ਤੱਕ 2,91,417 ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਜ਼ਿਲਿ੍ਹਆਂ ਵਿੱਚ ਪਟਿਆਲਾ 27,892 ਲਾਭਪਾਤਰੀਆਂ ਨਾਲ ਪਹਿਲੇ ਸਥਾਨ ’ਤੇ ਹੈ। ਇਸ ਤੋਂ ਬਾਅਦ ਬਠਿੰਡਾ ਵਿੱਚ 22584 ਅਤੇ ਲੁਧਿਆਣਾ ਵਿੱਚ 21729 ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਲਿਆ ਹੈ। ਇਹ ਅੰਕੜੇ ਦਰਸਾਉਂਦੇ ਹਨ ਕਿ ਸੌਖੀਆਂ ਅਤੇ ਪਹੁੰਚਯੋਗ ਸਿਹਤ ਸੇਵਾਵਾਂ ਦੀ ਲੋੜ ਕਿਸੇ ਇੱਕ ਖੇਤਰ ਤੱਕ ਸੀਮਿਤ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਇਸ ਦੀ ਵੱਡੀ ਮੰਗ ਹੈ।

Scroll to Top