Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Thursday, 06 Aug 2026 | 3:41 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਨੇ ਵਾਰਡ ਨੰਬਰ 31 ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਬੱਸ ਨੂੰ ਦਿਖਾਈ ਹਰੀ ਝੰਡੀ

ਮੇਅਰ ਨੇ ਵਾਰਡ ਨੰਬਰ 31 ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਬੱਸ ਨੂੰ ਦਿਖਾਈ ਹਰੀ ਝੰਡੀ

ਪਟਿਆਲਾ, 5 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਦੀ ਧਾਰਮਿਕ ਆਸਥਾ ਅਤੇ ਸ਼ਰਧਾ ਦਾ ਸਨਮਾਨ ਕਰਦਿਆਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਪਟਿਆਲਾ ਦੇ ਵਾਰਡ ਨੰਬਰ 31 ਤੋਂ ਸ਼ਰਧਾਲੂਆਂ ਦੇ ਜਥੇ ਨੂੰ ਲੈ ਕੇ ਜਾਣ ਵਾਲੀ ਵਿਸ਼ੇਸ਼ ਬੱਸ ਨੂੰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬੱਸ ਰਵਾਨਾ ਹੋਣ ਸਮੇਂ ਪੂਰਾ ਇਲਾਕਾ ਧਾਰਮਿਕ ਜੈਕਾਰਿਆਂ ਅਤੇ ਖ਼ੁਸ਼ੀ ਦੇ ਮਾਹੌਲ ਨਾਲ ਗੂੰਜ ਉੱਠਿਆ।

ਇਸ ਮੌਕੇ ਵਾਰਡ ਨੰਬਰ 31 ਦੀ ਐੱਮ.ਸੀ. ਪਦਮਜੀਤ ਕੌਰ, ਹਰਪਾਲ ਸਿੰਘ (ਬਿੱਟੂ), ਹਰਪ੍ਰੀਤ ਸਿੰਘ, ਸਿੰਘ ਕੌਮ, ਜਗਜੀਤ ਸਿੰਘ, ਗੁਰਪ੍ਰੀਤ ਕੌਰ, ਪ੍ਰੀਤਮ ਸਿੰਘ, ਉਰਵਿੰਦਰ ਸਿੰਘ, ਰਾਮੇਸ਼ ਕੁਮਾਰ, ਕਵਲਜੀਤ ਕੌਰ ਅਤੇ ਤੇਜਿੰਦਰ ਕੌਰ ਸਮੇਤ ਹੋਰ ਸ਼ਹਿਰ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਅਜਿਹੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਘਰ-ਘਰ ਤੱਕ ਮਿਲ ਰਿਹਾ ਹੈ। ਗੋਗੀਆ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਅੱਜ ਹਜ਼ਾਰਾਂ ਸ਼ਰਧਾਲੂ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਅਨੁਸ਼ਾਸਨ ਅਤੇ ਸੁਰੱਖਿਆ ਦਾ ਪੂਰਾ ਧਿਆਨ ਰੱਖਣ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਨਾਲ ਸਮਾਜ ਵਿੱਚ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਹਨ।

ਇਸ ਦੌਰਾਨ ਵਾਰਡ ਨੰਬਰ 31 ਦੀ ਕੌਂਸਲਰ ਪਦਮਜੀਤ ਕੌਰ ਨੇ ਵੀ ਸ਼ਰਧਾਲੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਵੱਡਾ ਉਪਰਾਲਾ ਹੈ। ਇਸ ਨਾਲ ਬਜ਼ੁਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕ ਵੀ ਬਿਨਾਂ ਕਿਸੇ ਖ਼ਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਇਸ ਦੌਰਾਨ ਸਮੂਹ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦੀ ਸ਼ਲਾਘਾ ਕਰਦਿਆਂ ਮੇਅਰ ਕੁੰਦਨ ਗੋਗੀਆ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

Scroll to Top