Breaking

ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
Friday, 07 Aug 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 6 ਅਗਸਤ : ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਜੀਵਨ ਸੇਵਾ, ਪਿਆਰ ਅਤੇ ਮਨੁੱਖਤਾ ਦੀ ਜਿਉਂਦੀ ਜਾਗਦੀ ਉਦਾਹਰਣ ਸੀ  । ਉਹ ਅਜਿਹੇ ਮਹਾਨ ਵਿਅਕਤੀ ਸਨ, ਜਿਨ੍ਹਾਂ ਨੇ ਮਨੁੱਖਤਾ ਲਈ ਖ਼ੁਦ ਨੂੰ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਆਪਣੇ ਸੁਪਨੇ, ਖੁਸ਼ੀਆਂ, ਸੱਧਰਾਂ- ਸਭ ਕੁਝ ਬੇਸਹਾਰਾ, ਬਿਮਾਰ ਅਤੇ ਲੋੜਵੰਦ  ਲੋਕਾਂ ਲਈ ਕੁਰਬਾਨ ਕਰ ਦਿੱਤਾ।

ਦਿਵਿਆਂਗ ਪਿਆਰਾ ਸਿੰਘ ਜੀ ਨੂੰ ਆਪਣੀ ਪਿੱਠ ’ਤੇ ਚੁੱਕਣਾ ਅਤੇ ਅੰਮ੍ਰਿਤਸਰ ਦੀਆਂ ਸੜਕਾਂ ’ਤੇ ਤੁਰਨਾ ਕੋਈ ਆਮ ਗੱਲ ਨਹੀਂ ਸੀ, ਇਹ ਨਿਰਸਵਾਰਥ ਪਿਆਰ ਦਾ ਸਿਖ਼ਰ ਸੀ। ਉਨ੍ਹਾਂ ਨੇ ਨਾ ਸਿਰਫ਼ ਬੇਸਹਾਰਾ ਲੋਕਾਂ ਨੂੰ ਪਨਾਹ ਦਿੱਤੀ ਸਗੋਂ ਵਾਤਾਵਰਣ ਦੀ ਸੰਭਾਲ, ਰੁੱਖ ਲਗਾਉਣ ਅਤੇ ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਵੱਲੋਂ ਪਾਈ ਪਿਰਤ ਅੱਜ ਵੀ ਸਾਨੂੰ ਨੇਕੀ ਲਈ ਪ੍ਰੇਰਦੀ ਹੈ।

ਅੱਜ ਦੇ ਆਧੁਨਿਕ ਅਤੇ ਰੁਝੇਵਿਆਂ ਭਰੇ ਯੁੱਗ ਵਿੱਚ ਭਗਤ ਪੂਰਨ ਸਿੰਘ ਜੀ ਦੇ ਵਿਚਾਰ ਅਤੇ ਉਨ੍ਹਾਂ ਦਾ ਜੀਵਨ ਸਾਨੂੰ ਲੋਕ ਸੇਵਾ ਲਈ ਵਿਸ਼ੇਸ਼ ਕਰਕੇ ਇਸ ਸਦਨ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਦਿਖਾਏ ਗਏ ਸੇਵਾ, ਦਇਆ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕਰੀਏ।

Scroll to Top