Breaking

ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
Friday, 07 Aug 2026 | 3:46 am

+91 90915 01313 , +91 90916 01313

punjabbanni@gmail.com
punjabbani@yahoo.com

ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ

ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ

ਪਟਿਆਲਾ, 6 ਅਗਸਤ : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇੱਕ ਗੁੰਮਸ਼ੁਦਾ ਬੱਚੀ ਜੋ ਕਿ ਸਪੈਸ਼ਲ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਬਾਲ ਘਰ ਵਿਖੇ ਰਹਿ ਰਹੀ ਹੈ। ਜਿਸਦੀ ਮੌਜੂਦਾ ਸਮੇਂ ਵਿੱਚ ਉਮਰ ਤਕਰੀਬਨ 12 ਸਾਲ ਹੈ ਅਤੇ ਬੱਚੀ ਦਾ ਰੰਗ ਸਾਵਲਾ ਹੈ। ਇਸ ਬੱਚੀ ਦੇ ਵਾਰਸਾ ਦੀ ਬਹੁਤ ਭਾਲ ਕੀਤੀ ਗਈ ਹੈ ਪਰੰਤੂ ਇਸ ਬੱਚੀ ਦਾ ਕੋਈ ਵੀ ਜਾਣਕਾਰ ਦਾ ਪਤਾ ਨਹੀ ਲਗਿਆ ਹੈ।

ਇਸ ਲਈ ਹੁਣ ਇਹ ਆਖਰੀ ਜਨਤਕ ਸੂਚਨਾ ਦਿੱਤੀ ਜਾਂਦੀ ਹੈ ਕਿ ਜੇਕਰ ਇਸ ਬੱਚੀ ਦੇ ਪਰਿਵਾਰ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਪਟਿਆਲਾ, ਕਮਰਾ ਨੰ. 150 ਬਲਾਕ ਸੀ ਐਕਸਟੈਨਸ਼ਨ ਮਿਨੀ ਸਕੱਤਰੇਤ ਪਟਿਆਲਾ, ਫੋਨ ਨੰ. 0175-2353523, ਈ ਮੇਲ.- dcpo.patiala@gmail.com ਅਤੇ 1098 ਚਾਈਲਡ ਹੈਲਪ ਲਾਈਨ ਪਟਿਆਲਾ ਤੇ ਮਿਤੀ 10-09-2026 ਤੱਕ ਸੰਪਰਕ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਬੱਚੇ ਨੂੰ ਅਡਾਪਟ ਕਰਵਾਉਣ ਲਈ ਲੀਗਲੀ ਫਰੀ ਕਰ ਦਿੱਤਾ ਜਾਵੇਗਾ।

Scroll to Top