Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Sunday, 09 Aug 2026 | 11:29 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 8 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ, ਜਿਸ ਨੇ ਅੰਤਰਰਾਸ਼ਟਰੀ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਕੀਤੀ ਸੀ, ਜੋ ਅੱਗੇ ਸਪਲਾਈ ਕੀਤੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰਲੇ ਇਸ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਪਹਿਲਾਂ ਮੁਲਜ਼ਮ ਗਗਨ ਉਰਫ਼ ਡਿਸ਼ਕਾ ਅਤੇ ਜਸਪਿੰਦਰ ਸਿੰਘ ਨੂੰ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੂੰ 1.01 ਕਿਲੋ ਹੈਰੋਇਨ ਅਤੇ 970 ਗ੍ਰਾਮ ਆਈਸੀਈ ਬਰਾਮਦ ਕਰਨ ਵਿੱਚ ਵੀ ਸਫ਼ਲਤਾ ਮਿਲੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਸਾਥੀਆਂ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਅਤੇ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਖਪ੍ਰੀਤ ਉਰਫ਼ ਸੁੱਖ, ਅਭਿਸ਼ੇਕ ਸਭਰਵਾਲ ਉਰਫ਼ ਅਭੀ ਅਤੇ ਮਨਪ੍ਰੀਤ ਉਰਫ਼ ਮੰਨੂ ਨੂੰ 20.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਪ੍ਰੀਤ ਉਰਫ਼ ਸੁੱਖ ਆਦਤਨ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਇਸ ਸਬੰਧੀ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 22-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 24 ਮਿਤੀ 29.07.2026 ਦਰਜ ਕੀਤੀ ਗਈ ਹੈ।

Scroll to Top