Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 9:51 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਚੰਡੀਗੜ੍ਹ, 10 ਅਗਸਤ – ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ।

ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿੱਚ ਉਦੈ ਸ੍ਰੀਨਿਵਾਸ ਨੂੰ 11-21, 21-17 ਤੇ 22-20 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਪੁਰਸ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਨੇ ਕੇ.ਡੀ. ਸਿੰਘ ਨਾਲ ਮਿਲ ਕੇ ਆਗਾ ਸਈਅਦ ਰੁਹੇਲਾ ਤੇ ਮੇਧਾ ਰਘੂਨੰਦੀ ਰੈਡੀ ਨੂੰ 21-13, 18-21 ਤੇ 21-14 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਅਤੇ ਪਾਰਟਨਰਜ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਤੇ ਬਿਪਲਬ ਮਿਸ਼ਰਾ ਨੇ ਅਰਸ਼ਦ ਖਾਨ ਤੇ ਰਾਜੀਵ ਪ੍ਰਤਾਪ ਰੂਡੀ ਨੂੰ 21-10 ਤੇ 21-16 ਨਾਲ ਹਰਾਇਆ। ਸੰਸਦ ਮੈਂਬਰ ਮਿਕਸਡ ਡਬਲਜ਼ ਵਿੱਚ ਮੀਤ ਹੇਅਰ ਤੇ ਰੰਜੀਤਾ ਰੰਜਨ ਉਪ-ਜੇਤੂ ਰਹੇ।

ਮੀਤ ਹੇਅਰ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੰਸਦ ਮੈਂਬਰਾਂ ਲਈ ਖੇਡਾਂ ਨਾਲ ਜੁੜਨ, ਆਪਸੀ ਸਾਂਝ ਵਧਾਉਣ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦਾ ਇੱਕ ਸ਼ਾਨਦਾਰ ਮੌਕਾ ਸੀ। ਇਸ ਯਾਦਗਾਰ ਖੇਡ ਸਮਾਗਮ ਦਾ ਹਿੱਸਾ ਬਣ ਕੇ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਚੈਂਪੀਅਨਸ਼ਿਪ ਵਿੱਚ ਵੀ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ ਸਨ।

Scroll to Top