ਭੂਚਾਲ ਨੇ ਹਿਲਾਇਆ ਕੋਲੰਬੀਆ, 100 ਤੋ ਵਧ ਲੋਕਾਂ ਦੀ ਗਈਆਂ ਜਾਨਾਂ, ਕਈ ਜਖਮੀ
ਦਿੱਲੀ, 11 ਅਗਸਤ 2026 : ਬੀਤੇ ਦਿਨੀ ਕੋਲੰਬੀਆ ਵਿਚ ਆਏ ਭਿਆਨਕ ਭੂਚਾਲ ਕਾਰਨ ਉਥੋ ਦੀ ਧਰਤੀ ਪੂਰੀ ਤਰ੍ਹਾ ਹਿਲ ਗਈ, ਜਿਸ ਕਾਰਨ ਵੱਡੇ ਪੱਧਰ ਤੇ ਨੁਕਸਾਨ ਵੀ ਹੋਇਆ। ਇਸ ਭੂਚਾਲ ਕਾਰਨ 100 ਦੇ ਕਰੀਬ ਲੋਕਾਂ ਦੀਆਂ ਜਿਥੇ ਜਾਨਾਂ ਚਲੀਆਂ ਗਈਆਂ, ਉਥੇ ਕਈ ਜਖਮੀ ਵੀ ਹੋ ਗਏ।
ਜਾਣਕਾਰੀ ਅਨੁਸਾਰ 7.4 ਤੀਬਰਤਾ ਦੇ ਭੂਚਾਲ ਕਾਰਨ 570 ਹੋਰ ਲੋਕ ਜ਼ਖ਼ਮੀ ਹੋਏ ਹਨ। ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਿਸਾਰਾਲਡਾ ਦਾ ਨਾਮ ਸਾਹਮਣੇ ਆ ਰਿਹਾ ਹੈ। ਐਸੋਸੀਏਸ਼ਨ ਅਨੁਸਾਰ ਰਾਸ਼ਟਰਪਤੀ ਨਾਲ ਹੋਈ ਆਫ਼ਤ ਪ੍ਰਬੰਧਨ ਸਬੰਧੀ ਮੀਟਿੰਗ ਦੌਰਾਨ ਸਥਿਤੀ ਦੀ ਸਮੀਖਿਆ ਕੀਤੀ ਗਈ। ਪੇਰੇਇਰਾ ਸ਼ਹਿਰ ਵਿੱਚ ਹੀ 60 ਮੌਤਾਂ ਦੀ ਪੁਸ਼ਟੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਦੇਸ਼ ਦੇ ਪੰਜ ਰਾਜਧਾਨੀ ਸ਼ਹਿਰਾਂ ਨੂੰ ਰੈੱਡ ਅਲਰਟ ‘ਤੇ ਰੱਖਿਆ ਗਿਆ ਹੈ, ਜਦਕਿ 86 ਇਮਾਰਤਾਂ ਦੇ ਢਹਿ ਜਾਣ ਦੀ ਸੂਚਨਾ ਹੈ। ਇਸ ਤੋਂ ਇਲਾਵਾ ਸੱਤ ਹਵਾਈ ਅੱਡਿਆਂ ‘ਤੇ ਉਡਾਣਾਂ ਅਤੇ ਹੋਰ ਕਾਰਜਕਲਾਪ ਅਸਥਾਈ ਤੌਰ ‘ਤੇ ਰੋਕ ਦਿੱਤੇ ਗਏ ਹਨ।
ਭੂਚਾਲ ਦੇ ਝਟਕੇ ਕੋਲੰਬੀਆ ਦੀ ਰਾਜਧਾਨੀ ਬੋਗੋਟਾ ਸਮੇਤ ਕਈ ਸ਼ਹਿਰਾਂ ਵਿੱਚ ਮਹਿਸੂਸ ਕੀਤੇ ਗਏ। ਕਈ ਥਾਵਾਂ ‘ਤੇ ਅਲਾਰਮ ਵੱਜਣ ਤੋਂ ਬਾਅਦ ਲੋਕ ਘਰਾਂ ਅਤੇ ਇਮਾਰਤਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।