Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਤੇ ਕੌਂਸਲਿੰਗ ਕੈਂਪ

ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਤੇ ਕੌਂਸਲਿੰਗ ਕੈਂਪ

ਪਟਿਆਲਾ, 18 ਅਗਸਤ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜੇਲ੍ਹ ਦੇ ਬੰਦੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੌਂਸਲਿੰਗ ਕੈਂਪ ਲਗਾਇਆ ਗਿਆ।

ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਬ੍ਰਹਮ ਕੁਮਾਰੀ ਡਾ. ਰਮਾ ਨੇ ਬੰਦੀਆਂ ਨੂੰ ਨਸ਼ਿਆਂ ਕਾਰਨ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਪੈਣ ਵਾਲੇ ਘਾਤਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਸੇ ਵੀ ਪ੍ਰਕਾਰ ਦੇ ਨਸ਼ੇ ਤੋਂ ਦੂਰ ਰਹਿਣ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੰਦੀਆਂ ਅਤੇ ਜੇਲ੍ਹ ਸਟਾਫ਼ ਨੂੰ ਨਸ਼ਾ-ਮੁਕਤੀ ਦੀ ਸਹੁੰ ਵੀ ਚੁਕਾਈ ਗਈ ਅਤੇ ਭਵਿੱਖ ਵਿੱਚ ਨਸ਼ੇ ਤੋਂ ਦੂਰ ਰਹਿਣ ਦੇ ਨਾਲ-ਨਾਲ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ।

ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਜੇਲ੍ਹਾਂ) ਆਰ. ਕੇ. ਜੈਸਵਾਲ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ ਜੇਲ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਇਸ ਦੇ ਨਾਲ ਹੀ ਬੰਦੀਆਂ ਦੇ ਮਾਨਸਿਕ ਅਤੇ ਸਮਾਜਿਕ ਸੁਧਾਰ ਲਈ ਜੇਲ੍ਹ ਵਿਭਾਗ ਵੱਲੋਂ ਵੱਖ-ਵੱਖ ਉਪਰਾਲੇ ਵੀ ਕੀਤੇ ਜਾ ਰਹੇ ਹਨ।

ਸੁਪਰਡੈਂਟ ਧਾਲੀਵਾਲ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਪ੍ਰੀਜ਼ਨ ਓਲੰਪਿਕਸ ਕਰਵਾਈਆਂ ਗਈਆਂ ਸਨ, ਜਿਸ ਵਿੱਚ ਪੰਜਾਬ ਰਾਜ ਦੀਆਂ ਸਾਰੀਆਂ ਜੇਲ੍ਹਾਂ ਦੇ ਬੰਦੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਕੈਦੀਆਂ ਦੇ ਹੁਨਰ ਵਿਕਾਸ ਲਈ ਆਈ.ਟੀ.ਆਈਜ਼ ਨਾਲ ਤਾਲਮੇਲ ਕਰਕੇ ਵੱਖ-ਵੱਖ ਕੋਰਸ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦੀਆਂ ਦੇ ਸੁਧਾਰ ਅਤੇ ਪੁਨਰਵਾਸ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

ਸੈਮੀਨਾਰ ਦੌਰਾਨ ‘ਸਿੱਖਿਆ ਦਾਤ’ ਪ੍ਰੋਗਰਾਮ ਅਧੀਨ ਵੱਖ-ਵੱਖ ਕਲਾਸਾਂ ਦੇ ਸਮੈਸਟਰ ਪਾਸ ਕਰਨ ਵਾਲੇ ਬੰਦੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ ਅਤੇ ਜੈਦੀਪ ਸਿੰਘ, ਡਿਪਟੀ ਸੁਪਰਡੈਂਟ ਆਦਰਸ਼ਪਾਲ ਸਿੰਘ ਅਤੇ ਸਹਾਇਕ ਸੁਪਰਡੈਂਟ ਗੁਰਜਿੰਦਰ ਸਿੰਘ ਵੀ ਮੌਜੂਦ ਸਨ।

Scroll to Top