Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਕਰਤਾਰਪੁਰ ਲਾਂਘੇ ਬਾਰੇ ਕੇਂਦਰ ਦਾ ਸਪੱਸ਼ਟ ਰੁਖ, ਫਿਲਹਾਲ ਨਹੀਂ ਖੁੱਲ੍ਹੇਗਾ ਰਸਤਾ

ਕਰਤਾਰਪੁਰ ਲਾਂਘੇ ਬਾਰੇ ਕੇਂਦਰ ਦਾ ਸਪੱਸ਼ਟ ਰੁਖ, ਫਿਲਹਾਲ ਨਹੀਂ ਖੁੱਲ੍ਹੇਗਾ ਰਸਤਾ

ਨਵੀਂ ਦਿੱਲੀ : ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਬਾਰੇ ਵਿਦੇਸ਼ ਮੰਤਰਾਲੇ ਨੇ ਆਪਣੀ ਸਥਿਤੀ ਸਪੱਸ਼ਟ ਕਰਦਿਆਂ ਆਖਿਆ ਕਿ ਫਿਲਹਾਲ ਸੁਰਖਿਆ ਦੇ ਮਦੇਨਜਰ ਇਹ ਲਾਂਘਾ ਬੰਦ ਰਹੇਗਾ। ਉਧਰ ਦੂਸਰੇ ਪਾਸੇ ਐਸਜੀਪੀਸੀ ਕਮੇਟੀ ਨੇ 7,500 ਤੋਂ ਵੱਧ ਸ਼ਰਧਾਲੂਆਂ ਲਈ ਵੀਜ਼ੇ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਜਿਕਰਯੋਗ ਹੈ ਕਿ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਿਆਂ ਦੀ ਗਿਣਤੀ ਵਧਾਉਣ ਦੀਆਂ ਮੰਗਾਂ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਮੰਤਰਾਲੇ ਮੁਤਾਬਕ ਮੌਜੂਦਾ ਸੁਰੱਖਿਆ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀਆਂ ਸੇਵਾਵਾਂ ਫਿਲਹਾਲ ਮੁਅੱਤਲ ਹੀ ਰਹਿਣਗੀਆਂ। ਵਿਦੇਸ਼ ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੱਖ ਸ਼ਰਧਾਲੂਆਂ ਦੀ ਯਾਤਰਾ ਪਹਿਲਾਂ ਤੋਂ ਲਾਗੂ ਦੋਪੱਖੀ ਸਮਝੌਤਿਆਂ ਤਹਿਤ ਹੀ ਜਾਰੀ ਰਹੇਗੀ। ਇਸ ਤਰ੍ਹਾਂ ਲਾਂਘੇ ਨੂੰ ਖੋਲ੍ਹਣ ਸਬੰਧੀ ਤੁਰੰਤ ਕੋਈ ਬਦਲਾਅ ਹੋਣ ਦੇ ਸੰਕੇਤ ਨਹੀਂ ਦਿੱਤੇ ਗਏ ਹਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨੀ ਡਿਪਲੋਮੈਟ ਨਾਲ ਮੁਲਾਕਾਤ ਤੋਂ ਬਾਅਦ ਦਿੱਤੀ। ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਦੇ ਚਾਰਜ ਡੀ ਅਫੇਅਰਜ਼ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ ਸੀ।

 

Scroll to Top