Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:09 am

+91 90915 01313 , +91 90916 01313

punjabbanni@gmail.com
punjabbani@yahoo.com

ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਚੀਮਾ

ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਚੀਮਾ

ਚੰਡੀਗੜ੍ਹ; 20 ਅਗਸਤ 2026 : ਲੋਕਾਂ ਨੂੰ ਸਮੇਂ ਸਿਰ ਅਤੇ ਜਵਾਬਦੇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਅਹਿਦ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਇਸੰਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਸੇਵਾਵਾਂ ਵਿੱਚ ਕੁੱਲ ਬਕਾਇਆ ਦਰ ਨੂੰ ਘਟਾ ਕੇ ਮਹਿਜ਼ 0.36% ਕਰ ਦਿੱਤਾ ਹੈ, ਜਿਸ ਨਾਲ ਬਕਾਇਆ ਮਾਮਲੇ 1% ਦੇ ਪੈਮਾਨੇ ਤੋਂ ਕਾਫ਼ੀ ਹੇਠਾਂ ਰਹੇ ਹਨ।

ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਪੱਧਰੀ ਕਾਰਗੁਜ਼ਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਮੁਲਾਂਕਣ ਵਿੱਚ ‘ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਇਨ ਡਿਲੀਵਰੀ ਆਫ਼ ਪਬਲਿਕ ਸਰਵਿਸਿਜ਼ ਐਕਟ, 2018’ ਅਧੀਨ ਨੋਟੀਫਾਈ ਕੀਤੀਆਂ 12 ਪ੍ਰਮੁੱਖ ਜਨਤਕ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ। ਇਸ ਸਮੀਖਿਆ ਮੀਟਿੰਗ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਸਮੇਤ ਪੰਜਾਬ ਭਰ ਦੇ ਉਪ ਮੰਡਲ ਮੈਜਿਸਟ੍ਰੇਟ-ਕਮ-ਲਾਇਸੰਸਿੰਗ ਤੇ ਰਜਿਸਟਰਿੰਗ ਅਥਾਰਟੀਆਂ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਸ਼ਾਮਲ ਹੋਏ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਭਗਵੰਤ ਮਾਨ ਸਰਕਾਰ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿੱਥੇ ਬਿਨਾਂ ਕਿਸੇ ਪ੍ਰਸ਼ਾਸਨਿਕ ਰੁਕਾਵਟ ਦੇ ਜਨਤਕ ਸੇਵਾਵਾਂ ਕੁਸ਼ਲਤਾ ਨਾਲ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”

ਵਿਭਾਗ ਦੀ ਕਾਰਗੁਜ਼ਾਰੀ ਦੇ ਅੰਕੜੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ, “1 ਜਨਵਰੀ ਤੋਂ 17 ਅਗਸਤ 2026 ਦਰਮਿਆਨ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਲਈ 15,55,958 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਨਿਰਧਾਰਤ ਸਮਾਂ-ਸੀਮਾ ਤੋਂ ਬਾਅਦ ਸਿਰਫ਼ 3,673 ਅਰਜ਼ੀਆਂ ਹੀ ਬਕਾਇਆ ਰਹੀਆਂ, ਜਿਸ ਨਾਲ ਬਕਾਇਆ ਦਰ ਮਹਿਜ਼ 0.24% ਦਰਜ ਕੀਤੀ ਗਈ। ਇਸੇ ਤਰ੍ਹਾਂ ਡਰਾਈਵਿੰਗ ਲਾਇਸੰਸਾਂ ਲਈ ਪ੍ਰਾਪਤ ਹੋਈਆਂ 2,71,146 ਅਰਜ਼ੀਆਂ ਵਿੱਚੋਂ ਸਿਰਫ਼ 2,871 ਮਾਮਲੇ ਹੀ ਬਕਾਇਆ ਸਨ, ਜੋ ਕਿ ਸਿਰਫ਼ 1.06% ਦੀ ਘੱਟ ਬਕਾਇਆ ਦਰ ਨੂੰ ਦਰਸਾਉਂਦਾ ਹੈ।”

ਸੰਯੁਕਤ ਅੰਕੜਿਆਂ ਨੂੰ ਉਜਾਗਰ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਇਸ ਸਮੇਂ ਦੌਰਾਨ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਸੇਵਾਵਾਂ ਲਈ ਪ੍ਰਾਪਤ ਹੋਈਆਂ ਕੁੱਲ 18,27,104 ਅਰਜ਼ੀਆਂ ਵਿੱਚੋਂ ਨਿਰਧਾਰਤ ਸਮੇਂ ਤੋਂ ਬਾਅਦ ਸਿਰਫ਼ 6,544 ਮਾਮਲੇ ਹੀ ਬਕਾਇਆ ਸਨ, ਜਿਸ ਨਾਲ ਸਮੁੱਚੀ ਬਕਾਇਆ ਦਰ ਸਿਰਫ਼ 0.36% ਰਹਿ ਗਈ ਹੈ। ਇਹ ਅੰਕੜੇ ਵਿਭਾਗ ਦੀ ਨਿਰੰਤਰ ਨਿਗਰਾਨੀ ਅਤੇ ਸੁਚਾਰੂ ਨਿਪਟਾਰਾ ਪ੍ਰਣਾਲੀ ਦਾ ਸਪੱਸ਼ਟ ਸਬੂਤ ਹਨ।”

Scroll to Top