Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:10 am

+91 90915 01313 , +91 90916 01313

punjabbanni@gmail.com
punjabbani@yahoo.com

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਚੰਡੀਗੜ੍ਹ, 20 ਅਗਸਤ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਵੀ ਅਹਿਮ ਹੈ।

ਸ੍ਰੀ ਭਗਤ ਨੇ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੰਬਾਂ ਦੀ ਪੈਦਾਵਾਰ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਨੂੰ ਅਪਣਾਉਣ ਨਾਲ ਕਿਸਾਨਾਂ ਲਈ ਆਮਦਨ ਦੇ ਨਵੇਂ ਅਤੇ ਵਧੇਰੇ ਲਾਹੇਵੰਦ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਦੀ ਮੰਗ, ਆਪਣੀ ਜ਼ਮੀਨ ਦੀ ਸਮਰੱਥਾ ਅਤੇ ਸਥਾਨਕ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲੀ ਵਿਭਿੰਨਤਾ ਵੱਲ  ਜਾਣਾ ਚਾਹੀਦਾ ਹੈ।

ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ, ਕੁਸ਼ਲ ਸਿੰਚਾਈ ਪ੍ਰਣਾਲੀਆਂ, ਸੁਰੱਖਿਅਤ ਖੇਤੀ, ਵਾਢੀ ਉਪਰੰਤ ਪ੍ਰਬੰਧਨ, ਕੋਲਡ-ਚੇਨ ਬੁਨਿਆਦੀ ਢਾਂਚੇ ਅਤੇ ਵੈਲਿਊ ਐਡੀਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਉਤਪਾਦਨ ਤੋਂ ਲੈ ਕੇ ਮੰਡੀਕਰਨ ਤੱਕ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਜ਼ਿਲ੍ਹੇ ਦੇ ਨਜ਼ਦੀਕੀ ਬਾਗ਼ਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Scroll to Top