Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:09 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; ਡਾ. ਬਲਜੀਤ ਕੌਰ

ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; ਡਾ. ਬਲਜੀਤ ਕੌਰ

ਚੰਡੀਗੜ੍ਹ, 20 ਅਗਸਤ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਯੋਗ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਸਮੇਂ ਸਿਰ ਮਿਲਦੀ ਰਹੇ, ਇਸ ਲਈ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਇਸ ਸਕੀਮ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰੇਕ ਯੋਗ ਬਜ਼ੁਰਗ ਵਿਅਕਤੀ ਨੂੰ 1500/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਇਸ ਸਕੀਮ ਲਈ ਯੋਗ ਹਨ, ਬਸ਼ਰਤੇ ਉਨ੍ਹਾਂ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ। ਇਸ ਤੋਂ ਇਲਾਵਾ, ਬਿਨੈਕਾਰ ਕੋਲ 2.5 ਏਕੜ ਤੋਂ ਵੱਧ ਨਹਿਰੀ ਜ਼ਮੀਨ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਨੂੰ ਸਮਾਜ ਦਾ ਅਨਮੋਲ ਸਰਮਾਇਆ ਮੰਨਦੀ ਹੈ। ਉਨ੍ਹਾਂ ਦਾ ਮਾਣ-ਸਨਮਾਨ ਬਰਕਰਾਰ ਰੱਖਣ, ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਬਜ਼ੁਰਗ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

Scroll to Top