Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 21 ਅਗਸਤ 2026 : ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਦੇ ਅਧਿਕਾਰੀਆਂ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ‘ਤੇ ਆਧਾਰਿਤ ਇੱਕ ਵਿਸ਼ੇਸ਼ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸੇਵਾਵਾਂ ਅਤੇ ਕਾਡਰ ਨਾਲ ਸਬੰਧਤ ਸਾਰੇ ਮਸਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ  ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ, ਜਿਸ ਵਿਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ, ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਹਿਰਦ ਅਤੇ ਜਲਦ ਹੱਲ ‘ਤੇ ਜ਼ੋਰ ਦਿੱਤਾ।

ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਨੂੰ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਵਿੱਤੀ ਦੇਣਦਾਰੀਆਂ ਨਾਲ ਸਬੰਧਤ ਸਾਰੀਆਂ ਤਜਵੀਜ਼ਾਂ ਤੁਰੰਤ ਵਿੱਤ ਵਿਭਾਗ ਨੂੰ ਭੇਜੀਆਂ ਜਾਣ ਤਾਂ ਜੋ ਲੋੜੀਂਦੀ ਰਸਮੀ ਕਾਰਵਾਈ ਅਤੇ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ।

ਮੀਟਿੰਗ ਦੌਰਾਨ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਵਫ਼ਦ ਨੇ ਇੱਕ ਰਸਮੀ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਕੇਡਰ ਦਾ ਦਰਜਾ ਤੇ ਤਨਖਾਹ ਸਮਾਨਤਾ, ਸਟੇਸ਼ਨਰੀ ਭੱਤਾ, ਖਾਲੀ ਅਸਾਮੀਆਂ ਭਰਨਾ ਅਤੇ ਕੇਡਰ ਪੁਨਰਗਠਨ ਆਦਿ ਸ਼ਾਮਲ ਸਨ।

ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ਼ ਨੂੰ ਦੁਹਰਾਉਂਦਿਆਂ ਦੋਵਾਂ ਮੰਤਰੀਆਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੇਠਲੇ ਪੱਧਰ ਦੇ ਮਾਲ ਅਧਿਕਾਰੀਆਂ ਦੀ ਭਲਾਈ ਅਤੇ ਸੇਵਾ ਸ਼ਰਤਾਂ ਦੀ ਰਾਖੀ ਕਰਦੇ ਹੋਏ ਪ੍ਰਸ਼ਾਸਕੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

Scroll to Top