17ਵੀ ਵਾਰ ਫਿਰ ਮਿਲੀ ਗੁਰਮੀਤ ਰਾਮ ਰਹੀਮ ਨੂੰ ਮੁੜ 21 ਦਿਨਾਂ ਦੀ ਫਰਲੋ
ਰੋਹਤਕ, 25 ਅਗਸਤ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰਫਿਰ ਤੋ 17ਵੀ ਵਾਰ 21 ਦਿਨਾਂ ਦੀ ਫਰਲੋ ਮਿਲਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜਬਰਜਨਾਹ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ ਸੁਨਾਰੀਆ ਜ਼ਿਲ੍ਹਾ ਜੇਲ੍ਹ ਵੱਲੋਂ 21 ਦਿਨਾਂ ਦੀ ਫਰਲੋ ਮਨਜ਼ੂਰ ਕੀਤੀ ਗਈ ਹੈ।
ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਮਿਲ ਗਈ ਹੈ। ਇਸ ਵਾਰ ਉਸ ਨੂੰ ਪੈਰੋਲ ਦੀ ਬਜਾਏ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਹ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਨੂੰ ਜੇਲ੍ਹ ਤੋਂ ਰਿਹਾਈ ਮਿਲਣ ਦਾ ਇਹ ਪਹਿਲਾ ਮੌਕਾ ਨਹੀਂ ਹੈ। ਹੁਣ ਤੱਕ ਉਹ ਵੱਖ-ਵੱਖ ਮੌਕਿਆਂ ’ਤੇ 16 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।