Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 25 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਈਸੀਈ ਡਰੱਗ ਵਜੋਂ ਜਾਣਿਆ ਜਾਂਦਾ ਹੈ, ਦੀ ਵੱਡੀ ਖੇਪ ਬਰਾਮਦ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖਾਸ ਜਾਣਕਾਰੀ ਦੇ ਆਧਾਰ ‘ਤੇ ਸੀਆਈ ਫਿਰੋਜ਼ਪੁਰ ਵੱਲੋਂ ਬੀਐਸਐਫ ਨਾਲ ਸਾਂਝੇ ਆਪਰੇਸ਼ਨ ਤਹਿਤ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ ਗਈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਗਜਨੀਵਾਲਾ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਸਬੰਧੀ ਭਰੋਸੇਯੋਗ ਸਰੋਤ ਰਾਹੀਂ ਮਿਲੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਫਿਰੋਜ਼ਪੁਰ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਕਿਹਾ, “ਆਲੇ-ਦੁਆਲੇ ਦੇ ਖੇਤਾਂ ਦੀ ਮੁਕੰਮਲ ਤਲਾਸ਼ੀ ਕਰਨ ‘ਤੇ, ਪੁਲਿਸ ਅਤੇ ਬੀਐਸਐਫ ਟੀਮਾਂ ਨੇ ਗਜਨੀਵਾਲ ਖੇਤਰ ਤੋਂ ਹੈਰੋਇਨ ਅਤੇ ਆਈਸੀਈ ਡਰੱਗ ਦੀ ਖੇਪ ਬਰਾਮਦ ਕੀਤੀ।” ਆਈਜੀਪੀ ਨੇ ਦੱਸਿਆ ਕਿ ਖੇਪ ਭੇਜਣ ਵਾਲੇ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

Scroll to Top