Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:12 pm

+91 90915 01313 , +91 90916 01313

punjabbanni@gmail.com
punjabbani@yahoo.com

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਚੰਡੀਗੜ੍ਹ, 25 ਅਗਸਤ : ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਕਦਮ ਨੂੰ ਇੱਕ ਇਤਿਹਾਸਿਕ ਫ਼ੈਸਲਾ ਕਰਾਰ ਦਿੱਤਾ, ਜਿਸ ਨਾਲ ਇੰਸਪੈਕਟਰ ਹੁਣ ਵਧੇਰੇ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਯੋਗ ਬਣ ਜਾਣਗੇ, ਕਿਉਂਜੋ ਉਹ ਜ਼ਮੀਨੀ ਪੱਧਰ ‘ਤੇ ਵਿਭਾਗ ਦੇ ਅਸਲ ਸਿਪਾਹੀ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਇਸ ਲਈ ਵੀ ਅਹਿਮ ਹੋ ਜਾਂਦਾ ਹੈ ਕਿਉਂਕਿ ਇੰਸਪੈਕਟਰ ਹੇਠਲੇ ਪੱਧਰ ‘ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹਨ।
ਮੰਤਰੀ ਨੇ ਇੰਸਪੈਕਟਰਾਂ ਲਈ ਸਫਰੀ ਭੱਤਾ (ਕਨਵੇਐਂਸ ਅਲਾਊਂਸ) ਨੂੰ ਵੀ ਮਨਜ਼ੂਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਖਾਸ ਤੌਰ ‘ਤੇ ਖਰੀਦ ਕਾਰਜਾਂ ਦੌਰਾਨ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ।

ਵਿਭਾਗ ਦੇ ਦਫ਼ਤਰਾਂ ਦੇ ਸੁਚਾਰੂ ਅਤੇ ਸੁਚੱਜੇ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਮਜ਼ਬੂਤ ਬੁਨਿਆਦੀ ਢਾਂਚੇ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਇਨਫਰਾਸਟ੍ਰਕਚਰ ਅਲਾਊਂਸ ਨੂੰ ਵੀ ਪ੍ਰਵਾਨਗੀ ਦਿੱਤੀ, ਜਿਸ ਨਾਲ ਇੰਸਪੈਕਟਰ ਆਪਣੇ ਦਫ਼ਤਰਾਂ ਵਿੱਚ ਵਧੀਆ ਮਿਆਰ ਦਾ ਫ਼ਰਨੀਚਰ ਯਕੀਨੀ ਬਣਾ ਸਕਣਗੇ ਅਤੇ ਦਫ਼ਤਰੀ ਮਾਹੌਲ ਹੋਰ ਬਿਹਤਰ ਬਣ ਸਕੇਗਾ।

ਮੰਤਰੀ ਨੇ ਇੰਸਪੈਕਟਰਾਂ ਨੂੰ ਸਮਾਜ ਦੇ ਗਰੀਬ ਵਰਗਾਂ ਲਈ ਆਉਂਦਾ ਅਨਾਜ ਉਨ੍ਹਾਂ ਤੱਕ ਹਰ ਹਾਲਤ ਵਿੱਚ ਪਹੁੰਚਣਾ ਯਕੀਨੀ ਬਣਾਉਣ ਲਈ ਵੀ ਪ੍ਰੇਰਿਆ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਪਨਗਰੇਨ ਦੇ ਵਧੀਕ ਪ੍ਰਬੰਧ ਨਿਰਦੇਸ਼ਕ ਕਮਲ ਕੁਮਾਰ ਗਰਗ, ਵਧੀਕ ਨਿਰਦੇਸ਼ਕ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।

Scroll to Top