Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 8:56 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ  ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ  ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 28 ਅਗਸਤ : ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ।

ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਸ. ਬੇਦੀ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪੰਜਾਬ ਅਤੇ ਹਰਿਆਣਾ ਦੇ ਕਾਨੂੰਨੀ ਭਾਈਚਾਰੇ ਨੇ ਸ. ਬੇਦੀ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।

Scroll to Top