Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 04 Sep 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਤਰਨ ਤਾਰਨ ਦੇ ਇਕ ਮਾਮਲੇ ਵਿਚ ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ : ਗ੍ਰਿਫ਼ਤਾਰੀ ਦੇ ਹੁਕਮ

ਤਰਨ ਤਾਰਨ ਦੇ ਇਕ ਮਾਮਲੇ ਵਿਚ ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ : ਗ੍ਰਿਫ਼ਤਾਰੀ ਦੇ ਹੁਕਮ

ਚੰਡੀਗੜ, 31 ਅਗਸਤ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਹੁਣ ਵਧਦੀਆਂ ਨਜਰ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਤਰਨ ਤਾਰਨ ਦੇ ਇਕ ਮਾਮਲੇ ਵਿਚ ਉਨਾ ਪੰਜ ਦਿਨਾਂ ਅੰਦਰਗ੍ਰਿਫਤਾਰੀ ਦੇ ਹੁਕਮ ਵੀ ਜਾਰੀ ਹੋਏ ਹਨ।

ਜਾਣਕਾਰੀ ਅਨੁਸਾਰ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਮਾਮਲਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕਥਿਤ ਤੌਰ ’ਤੇ ਮੰਦੀ ਸ਼ਬਦਾਵਲੀ ਵਰਤਣ ਨਾਲ ਸਬੰਧਤ ਹੈ।

ਕਿਹਾ ਗਿਆ ਹੈ ਕਿ ਰਾਜਾ ਵੜਿੰਗ ਨੇ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਕਥਿਤ ਤੌਰ ’ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਪਹਿਲਾਂ ਹੀ ਕਾਂਗਰਸ ਅੰਦਰੂਨੀ ਵਿਵਾਦਾਂ ਦਾ ਸਾਹਮਣਾ ਕਰ ਰਹੇ ਵੜਿੰਗ ਲਈ ਕਮਿਸ਼ਨ ਦਾ ਇਹ ਫ਼ੈਸਲਾ ਇੱਕ ਹੋਰ ਚੁਣੌਤੀ ਵਜੋਂ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਵੱਖ ਵੱਖ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ।

Scroll to Top