Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 04 Sep 2026 | 9:40 am

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਵਿਆਹ ਵਿਰੁੱਧ ਸਖ਼ਤ ਕਾਰਵਾਈ : 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ : ਡਾ. ਬਲਜੀਤ ਕੌਰ

ਬਾਲ ਵਿਆਹ ਵਿਰੁੱਧ ਸਖ਼ਤ ਕਾਰਵਾਈ : 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ : ਡਾ. ਬਲਜੀਤ ਕੌਰ

ਚੰਡੀਗੜ੍ਹ, 3 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦਾ ਪੂਰਨ ਖਾਤਮਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਨਤੀਜਾ-ਕੇਂਦਰਿਤ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ ਸਮੇਂ ਸਿਰ ਕੀਤੀ ਗਈ ਪ੍ਰਭਾਵਸ਼ਾਲੀ ਕਾਰਵਾਈ ਸਦਕਾ ਸੂਬੇ ਵਿੱਚ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਫਲਤਾ ਸੂਬਾ ਸਰਕਾਰ ਦੀ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਕਾਰਵਾਈ ਪ੍ਰਣਾਲੀ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਾਲ ਵਿਆਹ ਵਰਗੀ ਗੈਰ-ਕਾਨੂੰਨੀ ਪ੍ਰਥਾ ਨੂੰ ਕਿਸੇ ਵੀ ਕੀਮਤ ‘ਤੇ ਪਨਪਣ ਨਹੀਂ ਦਿੱਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤਹਿਤ ਹੁਣ ਤੱਕ 172 ਜਾਗਰੂਕਤਾ ਮੁਹਿੰਮਾਂ ਆਯੋਜਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਮਾਪਿਆਂ, ਪੰਚਾਇਤਾਂ, ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਸਮਾਜਿਕ ਅਤੇ ਸਿਹਤ ਸੰਬੰਧੀ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਇਸ ਸਬੰਧੀ ਕਾਨੂੰਨੀ ਪ੍ਰਾਵਧਾਨਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨਾਲ ਸਬੰਧਤ ਹਰ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਨੀਤੀ ‘ਤੇ ਅਮਲ ਕਰ ਰਹੀ ਹੈ। ਇਸ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਚਾਈਲਡ ਵੈਲਫੇਅਰ ਕਮੇਟੀਆਂ, ਬਾਲ ਵਿਆਹ ਰੋਕਥਾਮ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਸ਼ਿਕਾਇਤ ‘ਤੇ ਤੁਰੰਤ, ਪ੍ਰਭਾਵਸ਼ਾਲੀ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਨੂੰ ਰੋਕਣਾ ਕੇਵਲ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਚਾਈਲਡ ਹੈਲਪਲਾਈਨ 1098 ‘ਤੇ ਸੂਚਨਾ ਦੇਣ ਜਾਂ ਆਪਣੇ ਨੇੜਲੇ ਬਾਲ ਵਿਆਹ ਰੋਕਥਾਮ ਅਫਸਰ ਨਾਲ ਸੰਪਰਕ ਕਰਨ, ਤਾਂ ਜੋ ਸਮੇਂ ਸਿਰ ਦਖ਼ਲ ਦੇ ਕੇ ਕਿਸੇ ਬੱਚੇ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 2076 ਅਫਸਰ ਬਾਲ ਵਿਆਹ ਰੋਕਥਾਮ ਅਫਸਰ ਵੱਜੋਂ ਨਾਮਜ਼ਦ ਹਨ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ, ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ.ਡੀ.ਪੀ.ਓਜ਼) ਬਤੌਰ ਬਾਲ ਵਿਆਹ ਰੋਕਥਾਮ ਅਫਸਰ ਵਜੋਂ ਕੰਮ ਕਰ ਰਹੇ ਹਨ।

Scroll to Top