Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 08 Sep 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਸਫਾਈ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਏ: ਅਜੀਤਪਾਲ ਸਿੰਘ ਕੋਹਲੀ

ਸਫਾਈ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਏ: ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 7 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 10 ਦਿਨਾਂ ਦੇ ਮਿਸ਼ਨ ਕਲੀਨ ਪੰਜਾਬ ਤਹਿਤ ਸ਼ਹਿਰ ਵਿੱਚ ਸਫਾਈ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚਲਾਈ ਗਈ। ਇਸ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਪ੍ਰਸ਼ਾਸਨ ਅਤੇ ਨਗਰ ਨਿਗਮ ਦਾ ਸਹਿਯੋਗ ਕਰਨ।

ਵਿਧਾਇਕ ਕੋਹਲੀ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਸਿਰਫ਼ ਪ੍ਰਸ਼ਾਸਨ ਦੀ ਹੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਕੂੜਾ ਇਕੱਠਾ ਕਰਨ ਲਈ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਪੁਆਇੰਟਾਂ ’ਤੇ ਹੀ ਸੁੱਟਿਆ ਜਾਵੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਫਾਈ ਅਭਿਆਨ ਤਹਿਤ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਸਫਾਈ ਅਤੇ ਵਾਤਾਵਰਣ ਦੀ ਸੰਭਾਲ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਦੁਰਵਰਤੋਂ ਕਰਨ ਵਾਲਿਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਰੇਹੜੀ-ਫੜ੍ਹੀ ਵਾਲਿਆਂ ਦੇ ਚਲਾਨ ਕੱਟੇ ਜਾਣਗੇ।

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਖੁਦ ਨਿਭਾਉਣੀ ਪਵੇਗੀ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਬਣਾਇਆ ਜਾ ਸਕਦਾ ਹੈ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਪੀ.ਪੀ.ਸੀ.ਬੀ. ਚੇਅਰਪਰਸਨ ਰੀਨਾ ਗੁਪਤਾ ਨੇ ਸਾਂਝੇ ਤੌਰ ’ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਮੁਹਿੰਮ ਦਾ ਹਿੱਸਾ ਬਣਨ ਅਤੇ ਪਟਿਆਲਾ ਨੂੰ ਸਾਫ਼, ਸੁੰਦਰ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ।

Scroll to Top