Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 10 Sep 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 10 ਸਤੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਸਾਂਝੀ ਕੀਤੀ ਗਈ ।

ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਈਆਰਓ ਵੱਲੋਂ ਇਤਰਾਜ਼ ਅਤੇ ਦਾਅਵਿਆਂ ਦਾ ਨਾਲੋ-ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਨਿਪਟਾਰੇ ਦਾ ਇਹ ਕਾਰਜ 8 ਅਕਤੂਬਰ 2026 ਤੱਕ ਜਾਰੀ ਰਹੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਪੰਜਾਬ ਰਾਜ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਖਰੜੇ ਵਿੱਚ ਆਪਣੇ ਵੋਟ ਸਬੰਧੀ ਤੱਥ ਜਾਂਚ ਲੈਣ ਅਤੇ ਜੇਕਰ ਕੋਈ ਇਸ ਸਬੰਧੀ ਇਤਰਾਜ਼ ਹੈ ਤਾਂ ਉਹ 12 ਸਤੰਬਰ 2026 ਤੱਕ ਪੇਸ਼ ਕਰ ਦਿੱਤਾ ਜਾਵੇ।

ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਕਰਕੇ ਪੰਜਾਬ ਰਾਜ ਦੇ ਸਾਰੇ 18 ਸਾਲ ਦੇ ਨੌਜਵਾਨਾਂ ਅਤੇ  ਮਿਤੀ  1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਜਾ ਰਹੇ ਨੌਜਵਾਨਾਂ ਅਪੀਲ ਕੀਤੀ ਕਿ ਉਹ ਫਾਰਮ ਨੰਬਰ 6ਏ ਭਰਕੇ ਬੀਐਲਓ ਕੋਲ  ਜਮ੍ਹਾਂ ਕਰਵਾ ਸਕਦੇ ਹਨ।

ਕੋਈ ਵੀ ਵਿਅਕਤੀ ਜਿਸਦਾ ਨਾਮ ਪਹਿਲਾਂ ਹੀ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਰੋਲ ਵਿੱਚ ਮੌਜੂਦ ਹੈ, ਉਹ ਐਂਟਰੀਆਂ ਵਿੱਚ ਸੁਧਾਰ, ਪਤਾ ਬਦਲਾਉਣ ਜਾਂ ਹੋਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫਾਰਮ 8 ਜਮ੍ਹਾਂ ਕਰਵਾ ਸਕਦਾ ਹੈ।

ਇਸ ਸਬੰਧੀ ਅਰਜ਼ੀਆਂ https://voters.eci.gov.in ’ਤੇ ਔਨਲਾਈਨ, ਮੋਬਾਈਲ ਐਪ ਰਾਹੀਂ,ਬੂਥ ਲੈਵਲ ਅਫਸਰਾਂ  ਰਾਹੀਂ ਆਫ਼ਲਾਈਨ,ਈ.ਆਰ.ਓ./ਏ.ਈ.ਆਰ.ਓ. ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਸ਼੍ਰੀਮਤੀ ਮਿੱਤਰਾ ਨੇ ਜ਼ੋਰ ਦਿੰਦਿਆਂ ਕਿਹਾ, ‘‘ਵੋਟਿੰਗ ਸਿਰਫ਼ ਇੱਕ ਨਾਗਰਿਕ ਫਰਜ਼ ਨਹੀਂ ਸਗੋਂ ਇੱਕ ਮੌਲਿਕ ਸੰਵਿਧਾਨਕ ਅਧਿਕਾਰ ਹੈ ਜਿਸ ਰਾਹੀਂ ਨੌਜਵਾਨ ਨਾਗਰਿਕ ਸਰਗਰਮੀ ਨਾਲ ਦੇਸ਼ ਦੇ ਸ਼ਾਸਨ ਅਤੇ ਭਵਿੱਖ ਨੂੰ ਆਕਾਰ ਦਿੰਦੇ ਹਨ।’’

Scroll to Top