Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 11 Sep 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ (27) ਵਾਸੀ ਪਿੰਡ ਚਾਟੀਵਿੰਡ, ਅੰਮ੍ਰਿਤਸਰ ਦਿਹਾਤੀ, ਪਾਰਸਦੀਪ ਸਿੰਘ (26) ਵਾਸੀ ਭਾਈ ਮੰਜ ਰੋਡ ਅੰਮ੍ਰਿਤਸਰ ਅਤੇ ਗੁਰਜੰਟ ਸਿੰਘ (24) ਵਾਸੀ ਪਿੰਡ ਜੋੜ ਸਿੰਘ ਵਾਲਾ, ਤਰਨ ਤਾਰਨ ਵਜੋਂ ਹੋਈ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ ‘ਚ ਸਨ ਅਤੇ ਅਪਰਾਧਿਕ ਅਨਸਰਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ‘ਚ ਸ਼ਾਮਲ ਸਨ।

ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ‘ਚ ਹੋਰ ਵਿਅਕਤੀਆਂ ਦੀ ਪਛਾਣ ਕਰਨ, ਵਿਦੇਸ਼ੀ ਤਸਕਰੀ ਦੇ ਲਿੰਕਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ, ਗੁਰਮੁਖ ਸਿੰਘ ਅਤੇ ਪਾਰਸਦੀਪ ਸਿੰਘ ਨੂੰ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸੀ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਗੁਰਜੰਟ ਸਿੰਘ ਰਾਹੀਂ ਹਾਸਲ ਕੀਤੇ ਗਏ ਸਨ। ਉਨ੍ਹਾਂ ਦੇ ਖੁਲਾਸੇ ਦੇ ਆਧਾਰ ‘ਤੇ ਗੁਰਜੰਟ ਸਿੰਘ ਨੂੰ ਮਾਮਲੇ ‘ਚ ਨਾਮਜ਼ਦ ਕਰਕੇ ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ 111 ਅਤੇ 113 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਤਹਿਤ ਮਿਤੀ 05.09.2026 ਨੂੰ ਐੱਫ.ਆਈ.ਆਰ. ਨੰਬਰ 205 ਦਰਜ ਕੀਤੀ ਗਈ ਹੈ।

Scroll to Top