Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 11 Sep 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ

ਚੰਡੀਗੜ੍ਹ/ਸ਼ਾਰਜਾਹ, 11 ਸਤੰਬਰ : ਪੰਜਾਬ ਦੀ ਯੂ.ਏ.ਈ. ਨਿਵੇਸ਼ ਪਹੁੰਚ ਨੂੰ ਅਗਲੇ ਪੜਾਅ ‘ਤੇ ਲਿਜਾਂਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰਕ, ਨਿਵੇਸ਼ ਅਤੇ ਉਦਯੋਗਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਾਰਜਾਹ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ (IBPC) ਨਾਲ ਰਣਨੀਤਕ ਗੱਲਬਾਤ ਕੀਤੀ।

ਇਹ ਗੱਲਬਾਤ ਬਿਜ਼ਨਸ-ਟੂ-ਬਿਜ਼ਨਸ (ਬੀ2ਬੀ) ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਸੰਗਠਿਤ ਢਾਂਚਾ ਸਥਾਪਿਤ ਕਰਨ ‘ਤੇ ਕੇਂਦਰਿਤ ਸੀ ਤਾਂ ਜੋ ਪੰਜਾਬ ਅਤੇ ਸ਼ਾਰਜਾਹ ਦੇ ਉੱਦਮੀਆਂ ਨੂੰ ਭਾਈਵਾਲ ਲੱਭਣ, ਜੁਆਇੰਟ ਵੈਂਚਰ (ਸਾਂਝੇ ਉੱਦਮ) ਲਗਾਉਣ, ਬਰਾਮਦ ਵਧਾਉਣ ਅਤੇ ਲੰਬੇ ਸਮੇਂ ਦੇ ਆਪਸੀ ਲਾਭਕਾਰੀ ਵਪਾਰਕ ਸਬੰਧ ਸਥਾਪਤ ਕਰਨ ਵਿੱਚ ਮਦਦ ਮਿਲ ਸਕੇ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ ਅਤੇ ‘ਇਨਵੈਸਟ ਪੰਜਾਬ’ ਉਦਯੋਗ-ਤੋਂ-ਉਦਯੋਗ ਤਾਲਮੇਲ ਨੂੰ ਤੇਜ਼ ਕਰਨ ਲਈ ਸਹਿਮਤ ਹੋਏ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ‘ਇਨਵੈਸਟ ਪੰਜਾਬ’ ਸ਼ਾਰਜਾਹ ਦੇ ਨਿਰਮਾਤਾਵਾਂ, ਨਿਰਯਾਤਕਾਂ ਅਤੇ ਸੇਵਾ ਪ੍ਰਦਾਤਾਵਾਂ ਨੂੰ ਪੰਜਾਬ ਦੇ ਢੁਕਵੇਂ ਉਦਯੋਗਾਂ ਨਾਲ ਜੋੜਨ ਵਿੱਚ ਸਹੂਲਤ ਦੇਵੇਗਾ, ਨਾਲ ਹੀ ਯੂ.ਏ.ਈ. ਵਿੱਚ ਵਪਾਰਕ ਸੰਭਾਵਨਾਵਾਂ ਦੀ ਤਲਾਸ਼ ਕਰਨ ਵਾਲੀਆਂ ਪੰਜਾਬ ਦੀਆਂ ਕੰਪਨੀਆਂ ਦੀ ਵੀ ਮਦਦ ਕਰੇਗਾ।

ਉਦਯੋਗ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਉਦਯੋਗਿਕ ਆਧਾਰ, ਬਿਹਤਰ ਉੱਦਮੀ ਈਕੋਸਿਸਟਮ ਅਤੇ ਉੱਤਰੀ ਭਾਰਤ ਵਿੱਚ ਇਸਦੀ ਰਣਨੀਤਕ ਸਥਿਤੀ ਨੂੰ ਪ੍ਰਦਰਸ਼ਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨਿਯਮਾਂ ਨੂੰ ਸਰਲ ਬਣਾ ਕੇ, ‘ਈਜ਼ ਆਫ਼ ਡੂਇੰਗ ਬਿਜ਼ਨਸ’ ਨੂੰ ਵਧਾ ਕੇ ਅਤੇ ਨਿਵੇਸ਼ਕਾਂ ਨੂੰ ਸ਼ੁਰੂ ਤੋਂ ਅੰਤ ਤੱਕ ਪੇਸ਼ੇਵਰ ਸਹੂਲਤਾਂ ਪ੍ਰਦਾਨ ਕਰਕੇ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨਾਂ ਵਿੱਚੋਂ ਇੱਕ ਬਣਾਉਣ ਲਈ ਨਿਰਣਾਇਕ ਸੁਧਾਰ ਕੀਤੇ ਹਨ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਪਰੰਪਰਾਗਤ ਨਿਵੇਸ਼ ਪ੍ਰਚਾਰ ਤੋਂ ਅੱਗੇ ਵਧ ਕੇ ਦੁਵੱਲੇ ਵਪਾਰਕ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ ਚਾਹੁੰਦਾ ਹੈ, ਜਿਸ ਨਾਲ ਦੋਵਾਂ ਖੇਤਰਾਂ ਦੀਆਂ ਕੰਪਨੀਆਂ ਮੈਨੂਫੈਕਚਰਿੰਗ, ਬਰਾਮਦ, ਸੇਵਾਵਾਂ, ਤਕਨਾਲੋਜੀ ਅਤੇ ਹੋਰ ਉੱਭਰ ਰਹੇ ਖੇਤਰਾਂ ਵਿੱਚ ਮਿਲ ਕੇ ਕੰਮ ਕਰ ਸਕਣ। ਉਨ੍ਹਾਂ ਨੇ ਸ਼ਾਰਜਾਹ ਦੇ ਵਪਾਰਕ ਭਾਈਚਾਰੇ ਨੂੰ ਪੰਜਾਬ ਦਾ ਦੌਰਾ ਕਰਨ, ‘ਇਨਵੈਸਟ ਪੰਜਾਬ’ ਨਾਲ ਜੁੜਨ ਅਤੇ ਸੂਬੇ ਦੇ ਵਿਭਿੰਨ ਤੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਈਕੋਸਿਸਟਮ ਵਿੱਚ ਸੰਭਾਵਨਾਵਾਂ ਦੀ ਤਲਾਸ਼ ਕਰਨ ਦਾ ਸੱਦਾ ਦਿੱਤਾ।

ਗੱਲਬਾਤ ਦੌਰਾਨ ਭਾਰਤ-ਯੂ.ਏ.ਈ. ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ.ਈ.ਪੀ.ਏ) ਅਤੇ ਗਲੋਬਲ ਮਾਰਕੀਟਾਂ ਨਾਲ ਯੂ.ਏ.ਈ. ਦੇ ਵਧ ਰਹੇ ਵਪਾਰਕ ਸਮਝੌਤਿਆਂ ਤੋਂ ਪੈਦਾ ਹੋਣ ਵਾਲੇ ਰਣਨੀਤਕ ਮੌਕਿਆਂ ਨੂੰ ਵਿਸ਼ੇਸ਼ ਤੌਰ ‘ਤੇ ਮਾਨਤਾ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਵਪਾਰਕ ਸਬੰਧ ਨਾ ਸਿਰਫ਼ ਦੁਵੱਲੇ ਵਪਾਰ ਨੂੰ ਤੇਜ਼ ਕਰਨਗੇ ਬਲਕਿ ਪੰਜਾਬ ਦੇ ਨਿਰਮਾਤਾਵਾਂ ਅਤੇ ਨਿਰਯਾਤਕਾਂ ਨੂੰ ਮੱਧ ਪੂਰਬ ਅਤੇ ਹੋਰ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਪਹੁੰਚਣ ਲਈ ਯੂ.ਏ.ਈ. ਨੂੰ ਇੱਕ ਗੇਟਵੇਅ ਵਜੋਂ ਵਰਤਣ ਦੇ ਯੋਗ ਵੀ ਬਣਾਵੇਗਾ।

ਇਸ ਮੁਲਾਕਾਤ ਦੌਰਾਨ ਸ਼ਾਰਜਾਹ ਦੇ ਵਿਸ਼ਾਲ ਉਦਯੋਗਿਕ ਈਕੋਸਿਸਟਮ ‘ਤੇ ਵੀ ਚਰਚਾ ਹੋਈ, ਜਿਸ ਵਿੱਚ 3,000 ਤੋਂ ਵੱਧ ਮੈਨੂਫੈਕਚਰਿੰਗ ਯੂਨਿਟ, ਸੱਤ ਫ੍ਰੀ ਜ਼ੋਨ ਅਤੇ 18 ਉਦਯੋਗਿਕ ਜ਼ੋਨ ਸ਼ਾਮਲ ਹਨ, ਜੋ ਪੰਜਾਬ ਨਾਲ ਰਣਨੀਤਕ ਵਪਾਰਕ ਭਾਈਵਾਲੀ ਬਣਾਉਣ ਲਈ ਇੱਕ ਮਜ਼ਬੂਤ ਆਧਾਰ ਪ੍ਰਦਾਨ ਕਰਦੇ ਹਨ।

Scroll to Top