Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 11 Sep 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਸਤੰਬਰ, 2026 : ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਆਪਣੇ ਕੈਬਨਿਟ ਹਮਰੁਤਬਾ ਮੋਹਿੰਦਰ ਭਗਤ ਨਾਲ ਉਨ੍ਹਾਂ ਦੇ ਪਿਤਾ, ਉੱਘੇ ਸਿਆਸਤਦਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਉਨ੍ਹਾਂ ਦਾ ਅੱਜ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਹਰਜੋਤ ਸਿੰਘ ਬੈਂਸ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ ‘ਤੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਚੁੰਨੀ ਲਾਲ ਭਗਤ  ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਖਲਾਅ ਪੈਦਾ ਹੋ ਗਿਆ ਹੈ।

ਕੈਬਨਿਟ ਮੰਤਰੀਆਂ ਨੇ ਲੋਕ ਸੇਵਾ ਵਿੱਚ ਉਨ੍ਹਾਂ ਦੇ ਕਰੀਅਰ, ਖਾਸ ਕਰਕੇ ਜਲੰਧਰ ਦੇ ਵਿਧਾਇਕ ਵਜੋਂ, ਉਨ੍ਹਾਂ ਦੇ ਵੱਡਮੁੱਲੇ ਕਾਰਜਾਂ ਅਤੇ ਕੈਬਨਿਟ ਮੰਤਰੀ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਉਨ੍ਹਾਂ ਦੇ ਕਾਰਜਕਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਦੱਸਿਆ।

ਕੈਬਨਿਟ ਮੰਤਰੀਆਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਕਦੇ ਨਾ ਪੂਰੇ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।

Scroll to Top