Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 18 Sep 2026 | 2:23 pm

+91 90915 01313 , +91 90916 01313

punjabbanni@gmail.com
punjabbani@yahoo.com

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸੌਂਦ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸੌਂਦ

ਚੰਡੀਗੜ੍ਹ 16 ਸਤੰਬਰ  : ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ 150 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ, “ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਅਤੇ ਕਿਤੇ ਵੀ ਬਿਜਲੀ ਦੀ ਘਾਟ ਨਾਲ ਸਬੰਧਤ ਕੋਈ ਕੱਟ ਨਹੀਂ ਲਗਾਇਆ ਗਿਆ।”

ਇੱਕ ਬਿਆਨ ਵਿੱਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ, ਜਿਨ੍ਹਾਂ ਦੀ ਕੁੱਲ ਸਮਰੱਥਾ 150 ਮੈਗਾਵਾਟ ਹੈ, ਇਸ ਵੇਲੇ ਬੰਦ ਹਨ। ਇਹਨਾਂ ਵਿੱਚੋਂ ਇੱਕ ਯੂਨਿਟ ਕੱਲ੍ਹ ਸਵੇਰ ਤੱਕ ਚਾਲੂ ਹੋ ਜਾਵੇਗਾ, ਜਦੋਂ ਕਿ ਦੂਜਾ ਯੂਨਿਟ ਕੁਝ ਦਿਨਾਂ ਵਿੱਚ ਚਾਲੂ ਹੋ ਜਾਵੇਗਾ। ਇਸ ਦੇ ਬਾਵਜੂਦ, ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਹੋਈ ਹੈ ਅਤੇ ਲੋਕਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਿਆ।”

ਰਾਜ ਦੀ ਰਿਕਾਰਡ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ‘ਤੇ ਚਾਨਣਾ ਪਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ, “ਪੰਜਾਬ ਨੇ 12 ਸਤੰਬਰ ਨੂੰ ਦੁਪਹਿਰ 2:15 ਵਜੇ 16,268 ਮੈਗਾਵਾਟ, 13 ਸਤੰਬਰ ਨੂੰ ਸਵੇਰੇ 11:45 ਵਜੇ 16,455 ਮੈਗਾਵਾਟ ਅਤੇ 14 ਸਤੰਬਰ ਨੂੰ ਦੁਪਹਿਰ 3:00 ਵਜੇ 17,281 ਮੈਗਾਵਾਟ ਦੀ ਮੰਗ ਨੂੰ ਪੂਰਾ ਕੀਤਾ। 14 ਸਤੰਬਰ ਨੂੰ ਪੂਰੀ ਕੀਤੀ ਗਈ 17,281 ਮੈਗਾਵਾਟ ਦੀ ਮੰਗ ਪੰਜਾਬ ਦੁਆਰਾ ਹੁਣ ਤੱਕ ਦੀ ਸਭ ਤੋਂ ਵੱਧ ਪੂਰੀ ਕੀਤੀ ਗਈ ਮੰਗ ਹੈ। ਦੋ ਯੂਨਿਟ ਬੰਦ ਹੋਣ ਦੇ ਬਾਵਜੂਦ ਸੂਬੇ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ।”

Scroll to Top