Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 24 Sep 2026 | 2:46 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਜੀਤ ਕੌਰ ਦਾ ਸੰਦੇਸ਼: ਹਰ ਬੱਚੇ ਨੂੰ ਪਿਆਰ, ਸੁਰੱਖਿਆ, ਸਿੱਖਿਆ ਅਤੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲਣਾ ਉਸਦਾ ਅਧਿਕਾਰ

ਡਾ. ਬਲਜੀਤ ਕੌਰ ਦਾ ਸੰਦੇਸ਼: ਹਰ ਬੱਚੇ ਨੂੰ ਪਿਆਰ, ਸੁਰੱਖਿਆ, ਸਿੱਖਿਆ ਅਤੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲਣਾ ਉਸਦਾ ਅਧਿਕਾਰ

ਚੰਡੀਗੜ੍ਹ, 23 ਸਤੰਬਰ : ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਇੱਕ ਹੋਰ ਪ੍ਰੇਰਣਾਦਾਇਕ ਉਦਾਹਰਨ ਸਾਹਮਣੇ ਆਇਆ ਹੈ, ਜਿੱਥੇ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀ ਇੱਕ ਨੰਨ੍ਹੀ ਬੱਚੀ ਨੂੰ ਹੁਣ ਇੱਕ ਪਿਆਰ ਭਰੇ ਅਤੇ ਸੁਰੱਖਿਅਤ ਪਰਿਵਾਰ ਦੀ ਛਾਂ ਮਿਲੀ ਹੈ। ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਇਹ ਬੱਚੀ ਹੁਣ ਆਪਣੇ ਜੀਵਨ ਦੇ ਇੱਕ ਨਵੇਂ ਅਧਿਆਇ ਵਿੱਚ ਦਾਖ਼ਲ ਹੋ ਗਈ ਹੈ, ਜਿੱਥੇ ਉਸਨੂੰ ਪਿਆਰ, ਸਨੇਹ, ਸੁਰੱਖਿਆ ਅਤੇ ਬਿਹਤਰ ਭਵਿੱਖ ਦੀਆਂ ਸੰਭਾਵਨਾਵਾਂ ਮਿਲਣਗੀਆਂ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਬੱਚਿਆਂ ਨੂੰ ਮੁਸ਼ਕਲ ਹਾਲਾਤਾਂ ਵਿਚੋਂ ਬਾਹਰ ਕੱਢਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨਪੂਰਨ ਜੀਵਨ, ਸੁਰੱਖਿਅਤ ਭਵਿੱਖ ਅਤੇ ਪਰਿਵਾਰਕ ਪਿਆਰ ਦਾ ਅਹਿਸਾਸ ਕਰਵਾਉਣਾ ਵੀ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਗਰੀਬੀ, ਬੇਸਹਾਰਾਪਣ ਜਾਂ ਹਾਲਾਤਾਂ ਦਾ ਸ਼ਿਕਾਰ ਹੋ ਕੇ ਆਪਣੇ ਬਚਪਨ ਤੋਂ ਵਾਂਝਾ ਨਾ ਰਹੇ, ਇਹ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਸਰਕਾਰ ਵੱਲੋਂ ਮਜ਼ਬੂਤ ਬਾਲ ਸੁਰੱਖਿਆ ਪ੍ਰਣਾਲੀ ਰਾਹੀਂ ਲੋੜਵੰਦ ਬੱਚਿਆਂ ਨੂੰ ਸੰਭਾਲ, ਪੁਨਰਵਾਸ ਅਤੇ ਜੀਵਨ ਵਿੱਚ ਅੱਗੇ ਵਧਣ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2019 ਵਿੱਚ ਜਨਮੀ ਇਸ ਬੱਚੀ ਨੂੰ 19 ਨਵੰਬਰ 2024 ਨੂੰ ਪਟਿਆਲਾ ਦੇ ਲੀਲਾ ਭਵਨ ਇਲਾਕੇ ਤੋਂ ‘ਜੀਵਨਜੋਤ 2.0’ ਮੁਹਿੰਮ ਤਹਿਤ ਰੈਸਕਿਊ ਕੀਤਾ ਗਿਆ ਸੀ। ਇਹ ਮੁਹਿੰਮ ਸੜਕਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਰੱਖਿਆ, ਸੰਭਾਲ ਅਤੇ ਯੋਗ ਪੁਨਰਵਾਸ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਹੈ।

ਰੈਸਕਿਊ ਤੋਂ ਬਾਅਦ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (DCPU), ਪਟਿਆਲਾ ਵੱਲੋਂ ਬੱਚੀ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਬਾਲ ਭਲਾਈ ਕਮੇਟੀ (CWC), ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਕਮੇਟੀ ਦੇ ਹੁਕਮਾਂ ਅਨੁਸਾਰ ਉਸਨੂੰ ਵਿਸ਼ੇਸ਼ ਗੋਦ ਲੈਣ ਵਾਲੀ ਏਜੰਸੀ (SAA) ਵਿੱਚ ਦੇਖਭਾਲ ਅਤੇ ਸੁਰੱਖਿਆ ਲਈ ਰੱਖਿਆ ਗਿਆ, ਜਿੱਥੇ ਉਸਨੂੰ ਕੌਂਸਲਿੰਗ, ਸਿੱਖਿਆ, ਸਿਹਤ ਸਹੂਲਤਾਂ, ਭਾਵਨਾਤਮਕ ਸਹਾਰਾ ਅਤੇ ਪਿਆਰ ਭਰਿਆ ਮਾਹੌਲ ਪ੍ਰਦਾਨ ਕੀਤਾ ਗਿਆ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਜਾਂਚ ਅਤੇ ਕੌਂਸਲਿੰਗ ਦੀ ਪ੍ਰਕਿਰਿਆ ਦੌਰਾਨ ਇਹ ਸਾਹਮਣੇ ਆਇਆ ਕਿ ਬੱਚੀ ਦੀ ਦੇਖਭਾਲ ਅਤੇ ਸੁਰੱਖਿਆ ਲਈ ਕੋਈ ਯੋਗ ਜਨਮਜਾਤ ਰਿਸ਼ਤੇਦਾਰ ਉਪਲਬਧ ਨਹੀਂ ਸੀ। ਇਸ ਉਪਰੰਤ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ 4 ਜੂਨ 2026 ਨੂੰ ਬਾਲ ਭਲਾਈ ਕਮੇਟੀ ਵੱਲੋਂ ਬੱਚੀ ਨੂੰ ਗੋਦ ਲੈਣ ਲਈ ਕਾਨੂੰਨੀ ਤੌਰ ’ਤੇ ਮੁਕਤ ਘੋਸ਼ਿਤ ਕੀਤਾ ਗਿਆ।

ਇਸ ਤੋਂ ਬਾਅਦ ਨਿਰਧਾਰਤ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਯੋਗ ਗੋਦ ਲੈਣ ਵਾਲੇ ਮਾਤਾ-ਪਿਤਾ (Prospective Adoptive Parent) ਨਾਲ ਬੱਚੀ ਦਾ ਮੇਲ ਕਰਵਾਇਆ ਗਿਆ ਅਤੇ 27 ਜੁਲਾਈ 2026 ਨੂੰ ਉਸਨੂੰ ਪ੍ਰੀ-ਅਡਾਪਸ਼ਨ ਫੋਸਟਰ ਕੇਅਰ ਵਿੱਚ ਰੱਖਿਆ ਗਿਆ। ਸਾਰੀਆਂ ਕਾਨੂੰਨੀ ਕਾਰਵਾਈਆਂ ਮੁਕੰਮਲ ਹੋਣ ਉਪਰੰਤ 22 ਸਤੰਬਰ 2026 ਨੂੰ ਸਮਰੱਥ ਅਥਾਰਟੀ ਵੱਲੋਂ ਗੋਦ ਲੈਣ ਦੀ ਪ੍ਰਕਿਰਿਆ ਨੂੰ ਅੰਤਿਮ ਮਨਜ਼ੂਰੀ ਦਿੱਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਬੱਚੇ ਨੂੰ ਬਚਾਉਣਾ ਸਿਰਫ਼ ਪਹਿਲਾ ਕਦਮ ਹੈ; ਅਸਲ ਮਕਸਦ ਉਸਦੇ ਬਚਪਨ ਨੂੰ ਮੁੜ ਸਵਾਰਨਾ, ਉਸਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣਾ ਅਤੇ ਉਸਨੂੰ ਇੱਕ ਸੁਰੱਖਿਅਤ ਪਰਿਵਾਰਕ ਮਾਹੌਲ ਪ੍ਰਦਾਨ ਕਰਨਾ ਹੈ।

ਉਨ੍ਹਾਂ ਸਟੇਟ ਅਡਾਪਸ਼ਨ ਰਿਸੋਰਸ ਏਜੰਸੀ (SARA), ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (DCPU), ਬਾਲ ਭਲਾਈ ਕਮੇਟੀ (CWC), ਵਿਸ਼ੇਸ਼ ਗੋਦ ਲੈਣ ਵਾਲੀ ਏਜੰਸੀ (SAA), ਕੌਂਸਲਰਾਂ ਅਤੇ ਗੋਦ ਲੈਣ ਨਾਲ ਜੁੜੀਆਂ ਸਾਰੀਆਂ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਾਂਝੀ ਮਿਹਨਤ ਨਾਲ ਬੱਚੀ ਨੂੰ ਨਵੀਂ ਜ਼ਿੰਦਗੀ ਮਿਲੀ।

Scroll to Top