Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 4:27 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਚੰਡੀਗੜ੍ਹ/ਅੰਮ੍ਰਿਤਸਰ, ਅਕਤੂਬਰ 2 : –  ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਰਈਆ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਨਗਰ ਕੌਂਸਲ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ, ਜਥੇਦਾਰ ਬਲਦੇਵ ਸਿੰਘ ਬੋਦੇਵਾਲ ਮੈਂਬਰ ਬਲਾਕ ਸੰਮਤੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਜੀਵ ਭੰਡਾਰੀ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਜਤਿਨ ਵਰਮਾ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

ਰਈਆ ਦਾਣਾ ਮੰਡੀ ਵਿੱਚ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਸ਼ੁਰੂ ਹੋਈ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਕਿਸਾਨਾਂ ਨੂੰ ਖਰੀਦ ਸੀਜ਼ਨ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਸਾਨ ਗਗਨਦੀਪ ਸਿੰਘ ਗਗੜੇਵਾਲ ਅਤੇ ਪਰਮਿੰਦਰ ਸਿੰਘ ਜੱਲੂਪੁਰ ਦਾ ਉਨ੍ਹਾਂ ਦੀ ਫਸਲ ਖਰੀਦਣ `ਤੇ ਮੂੰਹ ਮਿੱਠਾ ਕਰਵਾਇਆ।ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਝੋਨੇ ਦੀ ਫਸਲ ਵੇਚਣ ਆਏ ਹੋਰ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ ਅਤੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜ ਭਰ ਵਿੱਚ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵੱਲੋਂ 5 ਲੱਖ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ।

ਖੁਰਾਕ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਇਸ ਖਰੀਦ ਸੀਜ਼ਨ ਲਈ ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਕਰਨ ਉਪਰੰਤ 24 ਘੰਟੇ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਯਕੀਨੀ ਬਣਾਈ ਜਾਵੇਗੀ।। ਇਸ ਤੋਂ ਇਲਾਵਾ, ਮੰਡੀਆਂ ਵਿੱਚ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਡਾਕਟਰੀ ਸਹੂਲਤਾਂ ਦੇ ਵੀ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

Scroll to Top