Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹਿਰ ਵਾਸੀਆਂ ਨੇ ਸਾਲ 2027 'ਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕੀਤਾ ਵਾਅਦਾ- ਅਜੀਤਪਾਲ  ਕੋਹਲੀ

ਸ਼ਹਿਰ ਵਾਸੀਆਂ ਨੇ ਸਾਲ 2027 'ਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕੀਤਾ ਵਾਅਦਾ- ਅਜੀਤਪਾਲ  ਕੋਹਲੀ

ਪਟਿਆਲਾ 2 ਅਕਤੂਬਰ – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਲਈ ਚਲਾਈ ਗਈ ਇਤਿਹਾਸਕ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਅੱਜ ਵਾਰਡ ਨੰਬਰ 52 ਵਿਖੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਜ਼ੋਰਦਾਰ ਡੋਰ-ਟੂ-ਡੋਰ ਰਾਬਤਾ ਮੁਹਿੰਮ ਚਲਾਈ ਗਈ। ਓਹਨਾ ਨੇ ਖ਼ੁਦ ਸ਼ਹਿਰ ਦੀਆਂ ਗਲੀਆਂ ਅਤੇ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਮੁਲਾਕਾਤ ਦੌਰਾਨ ਕੋਹਲੀ ਨੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਜ਼ੀਰੋ ਬਿਜਲੀ ਬਿੱਲ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ ਟੈਸਟ, ਸਰਕਾਰੀ ਸਕੂਲਾਂ ‘ਚ ਮੁਫ਼ਤ ਪੜ੍ਹਾਈ ਅਤੇ ਮੁਫ਼ਤ ਤੀਰਥ ਯਾਤਰਾ ਵਰਗੀਆਂ ਗਰੰਟੀਆਂ ਨਾਲ ਹਰ ਪਰਿਵਾਰ ਨੂੰ ਮੁਨਾਫ਼ਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਖੇਤਾਂ ਦੀਆਂ ਮੋਟਰਾਂ ਲਈ ਮੁਫ਼ਤ ਬਿਜਲੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ₹10 ਲੱਖ ਤੱਕ ਦਾ ਸਿਹਤ ਬੀਮਾ ਆਮ ਲੋਕਾਂ ਲਈ ਵੱਡੀ ਢਾਲ ਸਾਬਤ ਹੋ ਰਿਹਾ ਹੈ।

ਇਸ ਮੌਕੇ ਵਾਰਡ ਨੰਬਰ 52 ਦੇ ਵਸਨੀਕਾਂ ਨੇ ਵੀ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ‘ਤੇ ਪੂਰਨ ਤਸੱਲੀ ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜਿਸਨੇ ਆਮ ਲੋਕਾਂ ਦੀ ਜੇਬ ਦਾ ਖ਼ਰਚਾ ਘਟਾ ਕੇ ਬੱਚਤ ਕੀਤੀ ਹੈ।

ਇਲਾਕਾ ਵਾਸੀਆਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦੇਣਗੇ ਅਤੇ ਹਲਕੇ ਤੋਂ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਸਰਕਾਰ ਬਣਾਉਣਗੇ।

ਕੋਹਲੀ ਨੇ ਇਲਾਕਾ ਵਾਸੀਆਂ ਵੱਲੋਂ ਮਿਲੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਰੀ ਦੇ ਹਰੇਕ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ।

Scroll to Top