Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 4:13 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ : ਹਰਪਾਲ ਸਿੰਘ ਚੀਮਾ

ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਅਕਤੂਬਰ 2026 – ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ ਰਹੀ ਜਾਂਚ ਵਿੱਚ ਤੇਜ਼ੀ ਲਿਆਉਣ ‘ਤੇ ਸਿਧਾਂਤਕ ਤੌਰ ‘ਤੇ ਸਹਿਮਤੀ ਜਤਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਯਕੀਨੀ ਬਣਾਉਣ ਲਈ ਕਿ ਇਸ ਹੱਲ ਵਿੱਚ ਕੋਈ ਪ੍ਰਬੰਧਕੀ ਰੁਕਾਵਟ ਨਾ ਆਵੇ, ਚੱਲ ਰਹੀ ਜਾਂਚ ਰਿਪੋਰਟ ਬਿਨਾਂ ਕਿਸੇ ਦੇਰੀ ਤੋਂ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਵੇਂ ਹੀ ਜਾਂਚ ਰਿਪੋਰਟ ਸੌਂਪੀ ਜਾਂਦੀ ਹੈ, ਉਸ ਦੇ ਸਿੱਟਿਆਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।”

ਇਹ ਫ਼ੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਅਹਿਮ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ (ਵਿੱਤ) ਸ਼ੌਕਤ ਅਹਿਮਦ ਪਰੇ ਅਤੇ ਸਕੱਤਰ (ਸਕੂਲ ਸਿੱਖਿਆ) ਸੋਨਾਲੀ ਗਿਰੀ ਨਾਲ ਕੀਤੀ।

ਵਿਚਾਰ-ਵਟਾਂਦਰੇ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਮੰਗ ਪੱਤਰ ਪੇਸ਼ ਕੀਤਾ, ਆਪਣੀਆਂ ਸ਼ਿਕਾਇਤਾਂ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ ਅਤੇ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਅੱਗੇ ਕੇਸ ਦਾ ਰਿਕਾਰਡ ਰੱਖਿਆ। ਵਫ਼ਦ ਦੀ ਗੱਲ ਨੂੰ ਧੀਰਜ ਨਾਲ ਸੁਣਨ ਉਪਰੰਤ ਸਰਕਾਰ ਨੇ ਉਨ੍ਹਾਂ ਦੀਆਂ ਵਿੱਤੀ ਚਿੰਤਾਵਾਂ ਦੇ ਹੱਲ ਪ੍ਰਤੀ ਉਸਾਰੂ ਰੁਖ਼ ਅਪਣਾਇਆ ਅਤੇ ਉਨ੍ਹਾਂ ਦੇ ਜੂਨੀਅਰਾਂ ਦੇ ਬਰਾਬਰ ਤਨਖਾਹ ਯਕੀਨੀ ਬਣਾਉਣ ‘ਤੇ ਸਹਿਮਤੀ ਪ੍ਰਗਟਾਈ।

ਮੀਟਿੰਗ ਦੌਰਾਨ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ ਨੇ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਦਾ ਪੱਖ ਪੇਸ਼ ਕੀਤਾ।

Scroll to Top