Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਚੰਡੀਗੜ੍ਹ, 7 ਅਕਤੂਬਰ : ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਿੱਚ ਵੀ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਬਾਗ਼ਬਾਨੀ ਨਾਲ ਜੁੜੇ ਕੋਲਡ ਸਟੋਰੇਜ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਨਾਲ ਵਿਚਾਰਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗ਼ਬਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Scroll to Top