Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 4:41 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਅਕਤੂਬਰ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ 4.82 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਕੇ ਆਰਥਿਕ ਤੌਰ ‘ਤੇ ਮਜ਼ਬੂਤ ਬਣ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਨਤੀਜਾ-ਮੁਖੀ ਭਲਾਈ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਕੇ ਲੋੜਵੰਦ ਪਰਿਵਾਰਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਵੈ-ਰੋਜ਼ਗਾਰ ਯੋਜਨਾਵਾਂ ਰਾਹੀਂ ਲਾਭਪਾਤਰੀਆਂ ਨੂੰ ਆਪਣੀ ਯੋਗਤਾ ਅਤੇ ਹੁਨਰ ਅਨੁਸਾਰ ਕਾਰੋਬਾਰ ਸ਼ੁਰੂ ਕਰਨ ਲਈ ਹੌਸਲਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਮੁਹੱਈਆ ਕਰਵਾਉਣਾ ਨਹੀਂ, ਸਗੋਂ ਲੋਕਾਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਨਾ ਹੈ, ਜਿਨ੍ਹਾਂ ਨਾਲ ਉਹ ਆਪਣੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਸਕਣ ਅਤੇ ਸੂਬੇ ਦੇ ਆਰਥਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੀਆਂ ਯੋਜਨਾਵਾਂ ਲਾਭਪਾਤਰੀਆਂ ਦੇ ਸੁਪਨਿਆਂ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਵੀ ਸਹਾਈ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਨਾਲ ਲੋਕਾਂ ਨੂੰ ਆਪਣੇ ਹੁਨਰ ਨੂੰ ਰੋਜ਼ਗਾਰ ਦੇ ਸਾਧਨ ਵਿੱਚ ਬਦਲਣ ਦਾ ਮੌਕਾ ਮਿਲ ਰਿਹਾ ਹੈ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇਗਾ ਅਤੇ ਖੁਸ਼ਹਾਲ ਤੇ ਆਤਮ-ਨਿਰਭਰ ਰੰਗਲਾ ਪੰਜਾਬ ਸਿਰਜਣ ਦੇ ਟੀਚੇ ਨੂੰ ਹੋਰ ਮਜ਼ਬੂਤੀ ਮਿਲੇਗੀ।

Scroll to Top