Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 4:41 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਚੰਡੀਗੜ੍ਹ, 12 ਅਕਤੂਬਰ : ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਅੱਜ ਯੂ.ਟੀ. ਸਟੇਟ ਗੈਸਟ ਹਾਊਸ, ਚੰਡੀਗੜ੍ਹ ਵਿਖੇ ਸੂਚਨਾ ਦਾ ਅਧਿਕਾਰ ਐਕਟ, 2005 ਦੇ ਲਾਗੂ ਹੋਣ ਦੇ 21 ਸਾਲ ਪੂਰੇ ਹੋਣ ਮੌਕੇ ਸੂਚਨਾ ਦਾ ਅਧਿਕਾਰ ਦਿਵਸ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸੂਚਨਾ ਦਾ ਅਧਿਕਾਰ ਐਕਟ, 2005 ਇੱਕ ਅਹਿਮ ਕਾਨੂੰਨ ਹੈ ਜਿਸ ਨੇ ਲੋਕਤੰਤਰੀ ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਾਗਰਿਕ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਹੈ।

ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਦੀ ਸਰਪ੍ਰਸਤੀ ਹੇਠ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ ਪੁਸਤਕ “ਆਰ.ਟੀ.ਆਈ. ਐਂਡ ਗੁਡ ਗਵਰਨੈਂਸ” ਨੂੰ ਰਿਲੀਜ਼ ਕੀਤਾ ਗਿਆ। ਇਹ ਪੁਸਤਕ ਸੂਚਨਾ ਦਾ ਅਧਿਕਾਰ ਢਾਂਚੇ ਦੀ ਮਹੱਤਤਾ ਤੇ ਪਾਰਦਰਸ਼ੀ, ਜਵਾਬਦੇਹ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਵਿੱਚ ਇਸ ਦੀ ਭੂਮਿਕਾ ਨੂੰ ਸਮਰਪਿਤ ਹੈ। ਇਸ ਪ੍ਰਕਾਸ਼ਨ ਦਾ ਉਦੇਸ਼ ਆਰ.ਟੀ.ਆਈ. ਐਕਟ ਦੇ ਉਦੇਸ਼ਾਂ ਅਤੇ ਉਪਬੰਧਾਂ, ਪਿਛਲੇ 21 ਸਾਲਾਂ ਵਿੱਚ ਇਸ ਦੇ ਵਿਕਾਸ ਅਤੇ ਸਮਕਾਲੀ ਕਾਨੂੰਨੀ ਤੇ ਪ੍ਰਸ਼ਾਸਨਿਕ ਵਿਕਾਸ ਦੇ ਸੰਦਰਭ ਵਿੱਚ ਸੂਚਨਾ ਸ਼ਾਸਨ ਦੇ ਉੱਭਰ ਰਹੇ ਪਹਿਲੂਆਂ ਬਾਰੇ ਲੋਕਾਂ ਦਰਮਿਆਨ ਜਾਗਰੂਕਤਾ ਵਧਾਉਣਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਚਨਾ ਦਾ ਅਧਿਕਾਰ ਐਕਟ, 2005 ਨੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੇ ਨਾਲ-ਨਾਲ ਆਮ ਨਾਗਰਿਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਸ਼ਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਭਾਵਨਾ ਅਨੁਸਾਰ ਸਰਕਾਰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਹੋਣੀ ਚਾਹੀਦੀ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਸਰਕਾਰੀ ਸੰਸਥਾਵਾਂ ਦਾ ਪਾਰਦਰਸ਼ੀ ਅਤੇ ਜਵਾਬਦੇਹ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡਿਜੀਟਲ ਪਲੇਟਫਾਰਮਾਂ ਰਾਹੀਂ ਸੇਵਾਵਾਂ ਦੀ ਸਮਾਂਬੱਧ ਡਿਲੀਵਰੀ ਅਤੇ ਦੇਰੀ ਲਈ ਜਵਾਬਦੇਹੀ ਤੈਅ ਕਰਕੇ ਚੰਗੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਹ ਆਰ.ਟੀ.ਆਈ. ਦਿਵਸ ਸਮਾਗਮ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰਾਂ ਸੰਦੀਪ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਹਰਪ੍ਰੀਤ ਸੰਧੂ, ਡਾ. ਭੁਪਿੰਦਰ ਸਿੰਘ ਬਾਠ, ਸ੍ਰੀਮਤੀ ਪੂਜਾ ਗੁਪਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਸੂਚਨਾ ਕਮਿਸ਼ਨਰਾਂ ਰਾਜਨ ਕਸ਼ਯਪ, ਆਈ.ਏ.ਐਸ. (ਸੇਵਾ-ਮੁਕਤ), ਰਮੇਸ਼ ਇੰਦਰ ਸਿੰਘ, ਆਈ.ਏ.ਐਸ. (ਸੇਵਾ-ਮੁਕਤ), ਐਸ.ਐਸ. ਚੰਨੀ, ਆਈ.ਏ.ਐਸ. (ਸੇਵਾ-ਮੁਕਤ), ਜਸਟਿਸ ਹਰਨਰੇਸ਼ ਸਿੰਘ ਗਿੱਲ
ਡੀ.ਜੀ.ਪੀ ਚੰਡੀਗੜ੍ਹ ਸਾਗਰਪ੍ਰੀਤ ਸਿੰਘ ਹੁੱਡਾ, ਪੱਛਮੀ ਕਮਾਂਡ ਤੋਂ ਕਰਨਲ ਜਗਦੀਪ ਸੰਧੂ ਦੀ ਅਗਵਾਈ ਹੇਠ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ, ਹਾਈ ਕੋਰਟ ਦੇ ਸਾਬਕਾ ਜੱਜਾਂ ਅਤੇ ਪੰਜਾਬ ਰਾਜ ਭਰ ਤੋਂ ਪੀ.ਆਈ.ਓਜ਼. ਦੀ ਮੌਜੂਦਗੀ ਵਿੱਚ ਕਰਵਾਇਆ ਗਿਆ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਰਾਜਨ ਕਸ਼ਯਪ, ਸੰਸਥਾਪਕ ਅਤੇ ਸੀ.ਆਈ.ਸੀ ਪੰਜਾਬ ਨੇ ਆਰ.ਟੀ.ਆਈ ਐਕਟ ਲਾਗੂ ਕਰਨ ਦੇ ਸ਼ੁਰੂਆਤੀ ਦਿਨਾਂ ਦੀਆਂ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ ਰਮੇਸ਼ ਇੰਦਰ ਸਿੰਘ ਅਤੇ ਐਸ.ਐਸ ਚੰਨੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Scroll to Top