Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 14 Oct 2026 | 7:19 pm

+91 90915 01313 , +91 90916 01313

punjabbanni@gmail.com
punjabbani@yahoo.com

ਉਦਯੋਗ ਮੰਤਰੀ ਅਮਨ ਅਰੋੜਾ ਵੱਲੋਂ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ

ਉਦਯੋਗ ਮੰਤਰੀ ਅਮਨ ਅਰੋੜਾ ਵੱਲੋਂ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ

ਚੰਡੀਗੜ੍ਹ, 14 ਅਕਤੂਬਰ : ਪੰਜਾਬ ਨੂੰ ਸਾਲ 2022 ਤੋਂ ਲੈ ਕੇ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 6.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਸੂਬਾ ਹੁਣ ਸਮਾਂਬੱਧ ਪ੍ਰਵਾਨਗੀਆਂ ਦੇ ਨਾਲ 125 ਫੀਸਦ ਤੱਕ ਵਿੱਤੀ ਪ੍ਰੋਤਸਾਹਨਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਹ ਆਖਦਿਆਂ ਕਿ “ਪੰਜਾਬ ਸਰਕਾਰ ਇੰਡਸਟਰੀ ਦੇ ਨਾਲ ਹੈ” ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੋਰ ਕਿਸੇ ਵੀ ਸੂਬੇ ਕੋਲ ਅਜਿਹੀ ਉਦਯੋਗ-ਪੱਖੀ ਨੀਤੀ ਨਹੀਂ ਹੈ।
ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ (ਸੇਵਾਮੁਕਤ) ਮੌਜੂਦ ਸਨ, ਨੇ ਇਥੇ ਚੰਡੀਗੜ੍ਹ ਵਿਖੇ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਮੌਜੂਦਾ ਵਿੱਤੀ ਵਰ੍ਹੇ ਦੇ ਪਹਿਲੇ ਛੇ ਮਹੀਨਿਆਂ (1 ਅਪ੍ਰੈਲ ਤੋਂ 30 ਸਤੰਬਰ) ਦੌਰਾਨ ਹੀ 32,110 ਕਰੋੜ ਰੁਪਏ ਦੇ 1,626 ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚ 91,236 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ।

ਸ੍ਰੀ ਅਰੋੜਾ ਨੇ ਕਿਹਾ, “ਹਰ ਪ੍ਰਸਤਾਵ ਦਾ ਮਤਲਬ ਇੱਕ ਨਵੀਂ ਜਾਂ ਵੱਡੀ ਫੈਕਟਰੀ, ਨੌਕਰੀਆਂ ਦੀ ਸਿਰਜਣਾ ਅਤੇ ਸਥਾਨਕ ਸਪਲਾਇਰਾਂ ਨੂੰ ਨਵਾਂ ਕਾਰੋਬਾਰ ਮਿਲਣਾ ਹੈ।” ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੈਨੂਫੈਕਚਰਿੰਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਜਿਸ ਵਿੱਚ ਆਟੋ ਪਾਰਟਸ, ਟਰੈਕਟਰ, ਸਾਈਕਲ, ਹੈਂਡ ਟੂਲਜ਼, ਖੇਡਾਂ ਦਾ ਸਾਮਾਨ, ਹੋਜ਼ਰੀ ਅਤੇ ਸਟੀਲ ਉਤਪਾਦ ਤਿਆਰ ਕਰਨ ਵਾਲੀਆਂ ਇਕਾਈਆਂ ਭਾਰਤ ਅਤੇ ਵਿਦੇਸ਼ਾਂ ਦੇ ਬਾਜ਼ਾਰਾਂ ਵਿੱਚ ਆਪਣੀ ਪਛਾਣ ਬਣਾ ਰਹੀਆਂ ਹਨ।

ਪ੍ਰਦਰਸ਼ਨੀ ਦਾ ਦੌਰਾ ਕਰਨ ਤੋਂ ਬਾਅਦ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਆਪਣੀਆਂ ਇਕਾਈਆਂ ਵੱਲੋਂ ਤਿਆਰ ਕੀਤੇ ਉਤਪਾਦਾਂ, ਮਸ਼ੀਨਾਂ ਅਤੇ ਸਲਿਊਸ਼ਨਜ਼ ਨੂੰ ਦੇਖਣਾ ਬਹੁਤ ਹੀ ਤਸੱਲੀ ਵਾਲਾ ਅਨੁਭਵ ਸੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮੈਨੂਫੈਕਚਰਿੰਗ ਉੱਤਮਤਾ ਦਾ ਮਤਲਬ ਬਿਹਤਰ ਗੁਣਵੱਤਾ, ਘੱਟ ਰਹਿੰਦ-ਖੂੰਹਦ, ਸਮੇਂ ਸਿਰ ਸਪਲਾਈ, ਮੁਕਾਬਲੇ ਵਾਲੀਆਂ ਕੀਮਤਾਂ ਅਤੇ ਦੁਕਾਨ ਦੇ ਪੱਧਰ ‘ਤੇ ਨਵੀਂ ਤਕਨਾਲੋਜੀ ਨੂੰ ਅਪਣਾਉਣਾ ਹੈ।
ਉਦਯੋਗ ਮੰਤਰੀ ਨੇ ਕਿਹਾ ਕਿ ਸਰਕਾਰ ਨਵੇਂ ਤਿਆਰ ਕੀਤੇ ਗਏ ‘ਫਾਸਟਟ੍ਰੈਕ ਪੰਜਾਬ’ ਸਿੰਗਲ-ਵਿੰਡੋ ਸਿਸਟਮ ਰਾਹੀਂ ਉਦਯੋਗ ਨੂੰ ਆਲਮੀ ਨਿਵੇਸ਼ਕ ਮੰਗਾਂ ਪੂਰੀਆਂ ਕਰਨ ਦੇ ਸਮਰੱਥ ਬਣਾ ਰਹੀ ਹੈ। ਇਹ ਇੱਕ ਅਜਿਹਾ ਆਨਲਾਈਨ ਪੋਰਟਲ ਹੈ ਜਿੱਥੇ ਸਾਰੀਆਂ ਪ੍ਰਵਾਨਗੀਆਂ 45 ਕੰਮਕਾਜੀ ਦਿਨਾਂ ਦੇ ਅੰਦਰ ਸਮਾਂਬੱਧ ਢੰਗ ਨਾਲ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਨਵੀਂ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਆਟੋ ਕੰਪੋਨੈਂਟਸ, ਈ.ਵੀ., ਰੱਖਿਆ ਤੇ ਏਰੋਸਪੇਸ, ਇਲੈਕਟ੍ਰਾਨਿਕਸ, ਟੈਕਸਟਾਈਲ, ਫੂਡ ਪ੍ਰੋਸੈਸਿੰਗ ਅਤੇ ਖੇਡ ਉਤਪਾਦਾਂ ਸਮੇਤ ਤਰਜੀਹੀ ਖੇਤਰਾਂ ਵਿੱਚ ਪੂੰਜੀ ਨਿਵੇਸ਼ ‘ਤੇ 125% ਤੱਕ ਦੀਆਂ ਛੋਟਾਂ/ਪ੍ਰੋਤਸਾਹਨ ਪ੍ਰਦਾਨ ਕਰਦੀ ਹੈ।
ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉੱਦਮੀਆਂ ਦੇ ਨਿਵੇਕਲੇ ਵਿਚਾਰਾਂ ਦੀ ਸ਼ਲਾਘਾ ਕਰਦਿਆਂ ਅਤੇ ਉਨ੍ਹਾਂ ਨੂੰ ਵੈਂਡਰ ਮੈਚਮੇਕਿੰਗ ਲਈ ਇਸ ਐਕਸਪੋ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ, “ਕੋਈ ਵੀ ਸੂਬਾ ਜਾਂ ਸਮਾਜ ਉਦਯੋਗ ਤੋਂ ਬਿਨਾਂ ਕਾਇਮ ਨਹੀਂ ਰਹਿ ਸਕਦਾ। ਇਸੇ ਲਈ ਅਸੀਂ 24 ਸੈਕਟਰ ਕਮੇਟੀਆਂ ਰਾਹੀਂ ਨੀਤੀ ਤਿਆਰ ਕੀਤੀ ਹੈ — ਜੋ ਵਿਅਕਤੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੁੰਦਾ ਹੈ, ਉਸ ਕੋਲ ਹੀ ਇਸਦਾ ਸਭ ਤੋਂ ਵਧੀਆ ਹੱਲ ਹੁੰਦਾ ਹੈ। ਉਦਯੋਗ ਜਗਤ ਨੇ ਖ਼ੁਦ ਤੈਅ ਕੀਤਾ ਕਿ ਨੀਤੀ ਕਿਹੋ ਜਿਹੀ ਹੋਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਫਾਸਟਟ੍ਰੈਕ ਪੋਰਟਲ ਹੁਣ ਹਰ ਅਧਿਕਾਰੀ ਪੱਧਰ ‘ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਂਦਾ ਹੈ, ਜਿਸ ਵਿੱਚ ਦੇਰੀ ਹੋਣ ‘ਤੇ ਆਟੋ-ਐਸਕੇਲੇਸ਼ਨ ਅਤੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਂਦੇ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਰੱਖਿਆ ਅਤੇ ਏਰੋਸਪੇਸ ਪੰਜਾਬ ਦੀਆਂ ਇੰਜੀਨੀਅਰਿੰਗ ਇਕਾਈਆਂ ਲਈ ਅਗਲਾ ਵੱਡਾ ਮੌਕਾ ਹੈ, ਜੋ ਪਹਿਲਾਂ ਹੀ ਸਟੀਕ ਪੁਰਜ਼ੇ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਕਸਪੋ ਵਿੱਚ ਇਨਵੈਸਟ ਪੰਜਾਬ ਵੱਲੋਂ ਕਰਵਾਈ ਗਈ ਵੈਂਡਰ ਡਿਵੈਲਪਮੈਂਟ ਗੱਲਬਾਤ ਇਨ੍ਹਾਂ ਇਕਾਈਆਂ ਨੂੰ ਇਸ ਖੇਤਰ ਦੇ ਸਪਲਾਇਰ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਵੱਡੀਆਂ ਕੰਪਨੀਆਂ ਅਤੇ ਜਨਤਕ ਖੇਤਰ ਦੇ ਅਦਾਰਿਆਂ (ਪੀਐਸਯੂ) ਨੂੰ ਸੂਬੇ ਦੇ ਐਮਐਸਐਮਈਜ਼ ਤੋਂ ਆਪਣੀਆਂ ਲੋੜਾਂ ਮੁਤਾਬਕ ਖਰੀਦ ਵਧਾਉਣ ਦੀ ਵੀ ਅਪੀਲ ਕੀਤੀ।
Scroll to Top