Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 4:57 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 15 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਲ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੁੱਲ 98 ਭਰਤੀਆਂ ਕੀਤੀਆਂ ਗਈਆਂ ਹਨ। ਇਹਨਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ 20 ਸੇਵਾਦਾਰ ਅਤੇ 3 ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸੇਵਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਨੌਜਵਾਨਾਂ ਦੇ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ ਕੀਤੀਆਂ ਗਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਨ੍ਹਾਂ ਭਰਤੀਆਂ ਵਿੱਚ 56 ਡੇਅਰੀ ਵਿਕਾਸ ਇੰਸਪੈਕਟਰ (ਗ੍ਰੇਡ-2), ਸੱਤ ਕਲਰਕ, ਤਿੰਨ ਕਲਰਕ (ਆਈ.ਟੀ.), ਪੰਜ ਸਟੈਨੋਟਾਈਪਿਸਟ, ਦੋ ਸਹਾਇਕ ਕੈਮਿਸਟ, ਦੋ ਡਰਾਈਵਰ, 20 ਸੇਵਾਦਾਰ ਅਤੇ ਤਿੰਨ ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।

Scroll to Top