Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 4:10 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 16 ਅਕਤੂਬਰ 2026 : ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਵਫ਼ਦਾਂ ਨੂੰ ਹਮਦਰਦੀ ਨਾਲ ਨਿਰਪੱਖ ਸੁਣਵਾਈ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਅਤੇ ਬੋਰਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੋਗ ਅਤੇ ਸਮਾਂਬੱਧ ਹੱਲ ਕੱਢਣ ਲਈ ਸਾਰੇ ਤਕਨੀਕੀ ਅਤੇ ਵਿੱਤੀ ਪਹਿਲੂਆਂ ਦੀ ਤੁਰੰਤ ਸਮੀਖਿਆ ਕਰਨ।

ਮੀਟਿੰਗ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ ਵਿੱਚ ਕੰਟਰੈਕਟ ਢਾਂਚੇ ਤਹਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਰੋਲ ‘ਤੇ ਲਿਆਉਣਾ, ਰੋਕੀਆਂ ਗਈਆਂ ਸਾਲਾਨਾ ਤਰੱਕੀਆਂ (ਇਨਕਰੀਮੈਂਟ) ਬਹਾਲ ਕਰਨਾ, ਸਮਾਰਟ ਮੀਟਰਾਂ ਦੇ ਪ੍ਰਭਾਵ ਤੋਂ ਸੁਰੱਖਿਆ ਉਪਾਅ ਅਤੇ ਸੇਵਾਮੁਕਤ ਕਰਮਚਾਰੀਆਂ ਲਈ ਪੈਨਸ਼ਨਰੀ ਰਾਹਤ ਸ਼ਾਮਲ ਸਨ।

ਮੀਟਿੰਗ ਦੌਰਾਨ ਇਨਲਿਸਟਮੈਂਟ-ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.), ਰਿਟਾਇਰਡ ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ, ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ, ਬੇਰੁਜ਼ਗਾਰ ਸਾਂਝਾ ਮੋਰਚਾ ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਯੂਨੀਅਨ ਵੱਲੋਂ ਮੰਗ ਪੱਤਰ ਸੌਂਪੇ ਗਏ।

ਇਨ੍ਹਾਂ ਮੀਟਿੰਗਾਂ ਦੌਰਾਨ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ ਅਤੇ ਹਰਜਿੰਦਰ ਪਾਲ ਸਿੰਘ; ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸ਼ੇਰ ਸਿੰਘ ਖੰਨਾ, ਸੰਜੀਵ ਕੁਮਾਰ ਅਤੇ ਗਗਨਦੀਪ; ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਸੰਦੀਪ ਖੱਤਰੀ, ਬਲਵਿੰਦਰ ਸਿੰਘ, ਸੰਦੀਪ ਸਿੰਘ ਅਤੇ ਮਨਦੀਪ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ ਕਾਹਲੋਂ, ਜਗਸੀਰ ਸਿੰਘ, ਮੋਲਕਦੀਪ ਸਿੰਘ ਰੰਧਾਵਾ ਅਤੇ ਮਨਜਿੰਦਰ ਸਿੰਘ; ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.) ਵੱਲੋਂ ਰਣਜੀਤ ਸਿੰਘ, ਸੁਰਜੀਤ ਕੌਰ, ਜੈਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਚਾਹਲ; ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਵੱਲੋਂ ਸੂਬਾ ਸਿੰਘ, ਗੁਰਦੀਪ ਸਿੰਘ, ਤਰਸੇਮ ਪਾਲ ਸਿੰਘ, ਸੂਰਜ ਪ੍ਰਕਾਸ਼ ਅਤੇ ਕ੍ਰਿਸ਼ਨ ਦੇਵ; ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ ਵੱਲੋਂ ਪਿਆਰਾ ਸਿੰਘ ਅਤੇ ਪਲਵਿੰਦਰ ਸਿੰਘ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਮਨਦੀਪ ਸਿੰਘ; ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ, ਅਮਨਦੀਪ ਸਿੰਘ, ਸੰਦੀਪ ਸਿੰਘ ਅਤੇ ਹਰਜਿੰਦਰ ਸਿੰਘ; ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਵੱਲੋਂ ਗੁਰਪਿਆਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।

Scroll to Top