Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 17 Oct 2026 | 5:28 pm

+91 90915 01313 , +91 90916 01313

punjabbanni@gmail.com
punjabbani@yahoo.com

ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਖਾਲਸਾਈ ਜਾਹੋ ਜਲਾਲ ਨਾਲ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਤੋਂ ਮਹੱਲਾ ਕੱਢਣਗੀਆਂ

ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਖਾਲਸਾਈ ਜਾਹੋ ਜਲਾਲ ਨਾਲ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਤੋਂ ਮਹੱਲਾ ਕੱਢਣਗੀਆਂ

ਅੰਮ੍ਰਿਤਸਰ : 17 ਅਕਤੂਬਰ : ਪਰੰਪਰਾਗਤ ਤਿਉਹਾਰ ਦੁਸਹਿਰੇ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਿਲ ਨਗਰ ਸਾਹਿਬ ਨਾਂਦੇੜ ਵਿਖੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦੁਸਹਿਰਾ ਮਹੱਲਾ ਕੱਢਿਆ ਜਾਵੇਗਾ। ਗੁ: ਭਜਨਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ, ਸ੍ਰੀ ਗੁਰੂ ਦਸਮ ਗ੍ਰੰਥ ਸਾਹਿਬ ਜੀ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਜਾਣਗੇ। 21 ਅਕਤੂਬਰ ਦਿਨ ਬੁੱਧਵਾਰ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ।

ਨਰਸਿੰਙਿਆਂ ਬੈਂਡ ਵਾਜਿਆਂ ਦੀ ਸਬਦੀ ਧੁਨਾਂ ਖਾਲਸਾਈ ਜੈਕਾਰਿਆਂ ਦੀ ਗੂੰਝ ਵਿੱਚ ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਖੁਲ੍ਹੀ ਗਰਾਊਂਡ ਵਿੱਚ ਪੁਜੇਗਾ, ਜਿਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਵਾਉਣਗੇ।

ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਦੀ ਫੌਜ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕਰਨਗੇ। ਨਿਹੰਗ ਸਿੰਘ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨ ਕੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰਨਗੇ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟਣਗੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਉਣਗੇ ਅਤੇ ਵੱਧ ਤੋਂ ਵੱਧ ਕਿੱਲੇ੍ਹ ਪੁੱਟਣ ਤੇ ਇਨਾਮ ਪ੍ਰਾਪਤ ਕਰਨਗੇ। ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਗਤਕੇ ਦੇ ਜੋਹਰ ਵਿਖਾਉਣਗੇ।

Scroll to Top