Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 19 Oct 2026 | 10:02 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਚੰਡੀਗੜ੍ਹ; 19 ਅਕਤੂਬਰ 2026 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰਮੁੱਖ ਮੁਲਾਜ਼ਮ ਯੂਨੀਅਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਕੰਪਿਊਟਰ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਅਹਿਮ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ।

ਯੂਨੀਅਨਾਂ ਨੂੰ ਪੂਰਨ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਤੁਹਾਡੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।” ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਬੰਧਕੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਕੰਪਿਊਟਰ ਯੂਨੀਅਨ ਪੰਜਾਬ ਵੱਲੋਂ ਪ੍ਰਧਾਨ ਗੁਰਵਿੰਦਰ ਸਿੰਘ ਤੇ ਹਰਦੀਪ ਸਿੰਘ ਨੇ ਆਪਣੇ ਮੁੱਦੇ ਅਤੇ ਮੰਗਾਂ ਰੱਖੀਆਂ।

Scroll to Top