Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 23 Oct 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਚੰਡੀਗੜ੍ਹ; 23 ਅਕਤੂਬਰ : ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ  ‘ਯੁੱਧ ਨਸ਼ਿਆਂ ਵਿਰੁੱਧ’  ਤਹਿਤ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਜਾਗਰੂਕਤਾ ਮਜ਼ਬੂਤ ਕਰਨ, ਸ਼ੁਰੂਆਤੀ ਦਖ਼ਲ ਉਤਸ਼ਾਹਿਤ ਕਰਨ ਅਤੇ ਨਸ਼ਾਖੋਰੀ ਨੂੰ ਰੋਕਣ ਵਿੱਚ ਮਦਦ ਕਰਨ ਲਈ ਸੂਬੇ ਭਰ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ ਕੀਤੀ ਹੈ। ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ (ਏ.ਬੀ.ਈ.ਟੀ.) ਦੇ ਸਹਿਯੋਗ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਉਦੇਸ਼ ਵਿਦਿਅਕ ਕੈਂਪਸ ਵਿੱਚ ਅਜਿਹਾ ਦੋਸਤਾਨਾ ਵਾਤਾਵਰਣ ਬਣਾਉਣਾ ਹੈ, ਜਿੱਥੇ ਵਿਦਿਆਰਥੀ ਭਾਵਨਾਤਮਕ ਪ੍ਰੇਸ਼ਾਨੀ ਨੂੰ ਪਛਾਣ ਸਕਣ, ਢੁਕਵੀਂ ਸਹਾਇਤਾ ਪ੍ਰਾਪਤ ਕਰਨ ਅਤੇ ਮਾਨਸਿਕ ਸਿਹਤ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕਰ ਸਕਣ।

ਇਸ ਨਿਵੇਕਲੀ ਪਹਿਲ ਦੇ ਲਾਂਚ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ- ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਲੱਬ ਦੇ ਪ੍ਰਤੀਭਾਗੀਆਂ ਨਾਲ ਗੱਲਬਾਤ ਕੀਤੀ ਅਤੇ ਨੌਜਵਾਨ ਸਸ਼ਕਤੀਕਰਨ ਨੂੰ ਅਗਾਂਹ ਵਧਾਉਣ ਵਿੱਚ ਵਿਦਿਅਕ ਸੰਸਥਾਵਾਂ ਦੀ ਭੂਮਿਕਾ ’ਤੇ ਵਿਚਾਰ-ਚਰਚਾ ਕੀਤੀ। ਇਸ ਵਿਚਾਰ-ਵਟਾਂਦਰੇ ਦੌਰਾਨ ਸਮਾਜਿਕ ਹੀਣ-ਭਾਵਨਾ ਨੂੰ ਘਟਾਉਣ, ਨੌਜਵਾਨਾਂ ਨੂੰ ਮਦਦ ਲਈ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਵਿੱਚ ਵਿਦਿਅਕ ਸੰਸਥਾਵਾਂ, ਪਰਿਵਾਰਾਂ ਅਤੇ ਪੀਅਰ ਨੈੱਟਵਰਕਾਂ ਵਿਚਕਾਰ ਆਪਸੀ ਤਾਲਮੇਲ ਦੀ ਮਹੱਤਤਾ ’ਤੇ ਜੋਰ ਦਿੱਤਾ ਗਿਆ।

ਪਲਾਕਸ਼ਾ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਸੰਗਤ’ ਨੌਜਵਾਨਾਂ ਨੂੰ ਜਾਗਰੂਕਤਾ, ਸਾਥੀਆਂ ਦੀ ਸਹਾਇਤਾ ਅਤੇ ਸਮੂਹਿਕ ਯਤਨਾਂ ਰਾਹੀਂ ਮਾਨਸਿਕ ਸਿਹਤ ਚੁਣੌਤੀਆਂ ਅਤੇ ਨਸ਼ਾਖੋਰੀ ਨਾਲ ਨਜਿੱਠਣ ਲਈ ਸਮਰੱਥ ਬਣਾਉਣ ਵੱਲ ਅਹਿਮ ਤੇ ਨਿਵੇਕਲਾ ਕਦਮ ਹੈ। ਉਨ੍ਹਾਂ ਕਿਹਾ, ‘‘ ਭਗਵਾਨ ਕ੍ਰਿਸ਼ਨ ਦੇ ਨਾਲ ਰਹਿਣ ਦੇ ਬਾਵਜੂਦ ਮਹਾਨ ਯੋਧੇ, ਅਰਜੁਨ ਨੂੰ ਵੀ ਮਾਨਸਿਕ ਅਤੇ ਭਾਵਨਾਤਮਕ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ। ਇਹ ਸਾਨੂੰ ਯਾਦ ਦਿਵਾਉਂਦਾ ਹੈ ਕਿ ਨੌਜਵਾਨਾਂ ਨੂੰ ਵੀ ਸਹੀ ਮਾਰਗਦਰਸ਼ਨ ਅਤੇ ਸਲਾਹਕਾਰਾਂ ਦੀ ਲੋੜ ਹੁੰਦੀ ਹੈ। ਨਸ਼ੇ ਕਰਨਾ ਮਾਣ ਵਾਲੀ ਗੱਲ ਨਹੀਂ ਹੈ। ਕਿਸੇ ਨੂੰ ਗਲਤ ਸੰਗਤ ਤੋਂ ਵਾਪਸ ਆਉਣ ਦਾ ਰਸਤਾ ਲੱਭਣ ਵਿੱਚ ਮਦਦ ਕਰਨਾ ਹੈ ਬਹੁਤ ਨੇਕ ਕਾਰਜ ਹੈ। ‘ਸੰਗਤ’ , ਨੌਜਵਾਨਾਂ ਵੱਲੋਂ, ਨੌਜਵਾਨਾਂ ਲਈ, ਸਾਥੀਆਂ ਦੀ ਸਹਾਇਤਾ , ਮਾਨਸਿਕ ਤੰਦਰੁਸਤੀ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਹੋਰ ਸਿਹਤਮੰਦ ਵਿਕਲਪ ਚੁਣਨ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ।’’

‘ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ’ ਅਤੇ ’ਐਮਪਾਵਰ’ ਦੀ ਸੰਸਥਾਪਕ ਅਤੇ ਚੇਅਰਪਰਸਨ, ਨੀਰਜਾ ਬਿਰਲਾ ਨੇ ਨੌਜਵਾਨਾਂ ਵਿੱਚ ਭਾਵਨਾਤਮਕ ਚੁਣੌਤੀਆਂ , ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਾਖੋਰੀ ਦੇ ਆਪਸੀ ਸਬੰਧਾਂ ਨੂੰ ਹੱਲ ਕਰਨ ਲਈ ਨਿਰੰਤਰ ਤੇ ਸਥਾਈ ਰੋਕਥਾਮ ਉਪਾਵਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘‘ਅੱਜ ਨੌਜਵਾਨਾਂ ਨੂੰ ਦਰਪੇਸ਼ ਚੁਣੌਤੀਆਂ ਸਿਰਫ਼ ਨਸ਼ਿਆਂ ਦੀ ਵਰਤੋਂ ਤੱਕ ਸੀਮਤ ਨਹੀਂ ਹਨ। ਭਾਵਨਾਤਮਕ ਤੰਦਰੁਸਤੀ ਅਤੇ ਮਾਨਸਿਕ ਸਿਹਤ ਬਾਰੇ ਵਧਦੀਆਂ ਚਿੰਤਾਵਾਂ ਕਾਰਨ, ਸਮੱਸਿਆ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਦਖਲ ਪਹਿਲਾਂ ਨਾਲੋਂ ਕਿਤੇ ਵੱਧ ਅਹਿਮ ਹੋ ਗਿਆ ਹੈ। ’ਐਮਪਾਵਰ’ ਵਿੱਚ, ’ਸੀਓਪੀਈ’ ਨਾਲ ਕੀਤੇ ਗਏ ਸਾਡੇ ਕੰਮ ਰਾਹੀਂ, ਅਸੀਂ ਦੇਖਿਆ ਹੈ ਕਿ ਭਾਵਨਾਤਮਕ ਪਰੇਸ਼ਾਨੀ, ਮਾਨਸਿਕ ਸਿਹਤ ਸਬੰਧੀ ਅਣਗੌਲੀਆਂ ਸਮੱਸਿਆਵਾਂ ਅਤੇ ਨਸ਼ਿਆਂ ਦੀ ਵਰਤੋਂ ਆਪਸ ਵਿੱਚ ਕਿਵੇਂ ਜੁੜੇ ਹੋ ਸਕਦੇ ਹਨ। ਇਹ ਸਥਿਤੀ ਲਗਾਤਾਰ ਅਤੇ ਰੋਕਥਾਮ ਉਪਾਵਾਂ ਦੀ ਲੋੜ ਨੂੰ ਉਜਾਗਰ ਕਰਦੀ ਹੈ।’’

ਪੰਜਾਬ ਸਰਕਾਰ ਦੇ ਸਾਂਝੇ ਦੇ ਦੂਰਅੰਦੇਸ਼ ਯਤਨਾਂ ਦੀ ਸ਼ਲਾਘਾ ਕਰਦਿਆਂ ਬਿਰਲਾ ਨੇ ਕਿਹਾ, ‘‘ਮੈਂ ਪੰਜਾਬ ਸਰਕਾਰ ਦੀ ਸ਼ਲਾਘਾ ਕਰਦੀ ਹਾਂ ਕਿ ਉਨ੍ਹਾਂ ਨੇ ਸਰਕਾਰੀ ਵਿਭਾਗਾਂ, ਸਿਵਲ ਸੁਸਾਇਟੀ ਸੰਸਥਾਵਾਂ, ਸਿੱਖਿਆ ਸ਼ਾਸਤਰੀਆਂ, ਸਿਹਤ ਸੰਭਾਲ ਪੇਸ਼ੇਵਰਾਂ ਅਤੇ ਸਮਾਜਿਕ ਆਗੂਆਂ  ਨੂੰ ਇੱਕ ਸਾਂਝੇ ਟੀਚੇ ਤਹਿਤ ਇਕੱਤਰ ਕੀਤਾ ਹੈ। ਇਸ ਦਾ ਉਦੇਸ਼ ਵੱਖ-ਵੱਖ ਪੱਧਰਾਂ ’ਤੇ ਹੋਣ ਵਾਲੇ ਖਿੰਡੇ-ਪੁੰਡੇ ਯਤਨਾਂ ਤੋਂ ਅਗਾਂਹ ਵਧ ਕੇ, ਰੋਕਥਾਮ, ਇਲਾਜ, ਮੁੜ-ਵਸੇਬਾ ਅਤੇ ਮੁੱਖ ਧਾਰਾ ਵਿੱਚ ਲਿਆਉਣ ਲਈ ਇੱਕ ਟਿਕਾਊ ਢਾਂਚਾ  ਤਿਆਰ ਕਰਨਾ ਹੈ। ਅਜਿਹੇ ਸਹਿਯੋਗੀ ਮਾਡਲ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ’ਤੇ ਇੱਕ ਸਥਾਈ ਅਤੇ ਅਰਥਪੂਰਨ ਪ੍ਰਭਾਵ ਪਾਉਣ ਦੀ ਸਮਰੱਥਾ ਰੱਖਦੇ ਹਨ।’’

ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦੇ ਹੋਏ ਅਤੇ ਮਾਨਸਿਕ ਸਿਹਤ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਅਦਾਕਾਰ ਅਪਾਰਸ਼ਕਤੀ ਖੁਰਾਣਾ ਨੇ ਅਜਿਹੇ ਸਾਜ਼ਗਾਰ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੱਤਾ ਜਿੱਥੇ ਨੌਜਵਾਨ ਆਪਣੀਆਂ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਗੱਲ ਕਰ ਸਕਣ। ਉਨ੍ਹਾਂ ਕਿਹਾ, ‘‘ਅਸੀਂ ਅਕਸਰ ਨੌਜਵਾਨਾਂ ਨੂੰ ਮਜ਼ਬੂਤ ਬਣਨ ਲਈ ਕਹਿੰਦੇ ਹਾਂ, ਪਰ ਮਜ਼ਬੂਤੀ ਦਾ ਮਤਲਬ ਇਹ ਵੀ ਹੈ ਕਿ ਤੁਸੀਂ ਜੋ ਕੁਝ ਵੀ ਅਨੁਭਵ ਕਰ ਰਹੇ ਹੋ, ਉਸ ਬਾਰੇ ਇਮਾਨਦਾਰੀ ਨਾਲ ਗੱਲ ਕਰ ਸਕੋ ਅਤੇ ਲੋੜ ਪੈਣ ’ਤੇ ਮਦਦ ਮੰਗ ਸਕੋ। ਨੌਜਵਾਨਾਂ ਨੂੰ ਦਰਪੇਸ਼ ਦਬਾਅ ਹਮੇਸ਼ਾ ਸਾਹਮਣੇ ਨਹੀਂ ਆਉਂਦੇ, ਇਸ ਲਈ ਦੋਸਤਾਂ, ਪਰਿਵਾਰਾਂ ਅਤੇ ਵਿਦਿਅਕ ਸੰਸਥਾਵਾਂ ਲਈ ਇਹ ਜ਼ਰੂਰੀ ਹੈ ਕਿ ਉਹ ਅਜਿਹਾ ਦੋਸਤਾਨਾ ਮਾਹੌਲ ਬਣਾਉਣ ਜਿੱਥੇ ਨੌਜਵਾਨਾਂ ਦੀ ਗੱਲ ਸੁਣੀ ਜਾਵੇ, ਨਾ ਕਿ ਉਨ੍ਹਾਂ ਨੂੰ ਸਹੀ –ਗਲ਼ਤ ਦੇ ਅਧਾਰ ’ਤੇ ਪਰਖਿਆ ਜਾਵੇ।’’

ਉਨ੍ਹਾਂ ਅੱਗੇ ਕਿਹਾ, ‘‘ ਮੇਰੀ ਦਾਦੀ ਕਹਿੰਦੀ  ਹੁੰਦੀ ਸੀ ,ਭਾਵੇਂ ਕਿੰਨੀਆਂ ਵੀ ਚੁਣੌਤੀਆਂ ਕਿਉਂ ਨਾ ਆਉਣ, ਚੰਗੀ ਸੰਗਤ ਬਹੁਤ ਜ਼ਰੂਰੀ ਹੈ।’’ ਉਨ੍ਹਾਂ ਕਿਹਾ ਕਿ ’ਸੰਗਤ’ ਵਰਗੀਆਂ ਪਹਿਲਕਦਮੀਆਂ ਨੌਜਵਾਨਾਂ ਨੂੰ ਇੱਕ-ਦੂਜੇ ਦਾ ਖਿਆਲ ਰੱਖਣ ਅਤੇ ਮਾਨਸਿਕ ਸਿਹਤ ਬਾਰੇ ਵਧੇਰੇ ਖੁੱਲ੍ਹ ਕੇ ਗੱਲਬਾਤ ਕਰਨ ਲਈ ਉਤਸ਼ਾਹਿਤ ਕਰ ਸਕਦੀਆਂ ਹਨ।’’

ਇਸ ਪ੍ਰੋਗਰਾਮ ਦੇ ਤਹਿਤ, ਭਾਗ ਲੈਣ ਵਾਲੇ ਹਰੇਕ ਕਾਲਜ ਦੇ 25 ਵਿਦਿਆਰਥੀਆਂ ਨੂੰ ’ਯੂਥ ਮੈਂਟਲ ਹੈਲਥ ਫਸਟ ਏਡ’ (ਵਾਈ ਐਮ ਐਚ ਐਫ ਏ) ਦੀ 14 ਘੰਟਿਆਂ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਇਹ ਸਿਖਲਾਈ ਵਿਦਿਆਰਥੀਆਂ ਨੂੰ ਭਾਵਨਾਤਮਕ ਚੁਣੌਤੀਆਂ ਦੇ ਸੰਕੇਤਾਂ ਨੂੰ ਪਛਾਣਨ, ਸ਼ੁਰੂਆਤੀ ਪੱਧਰ ’ਤੇ ਆਪਣੇ ਸਾਥੀਆਂ ਦੀ ਮਦਦ ਕਰਨ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਪੇਸ਼ੇਵਰ ਮਦਦ ਲੈਣ ਲਈ ਪ੍ਰਰੇਗੀ।

ਇਹ ਕਲੱਬ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ, ਭਾਵਨਾਤਮਕ ਚੁਣੌਤੀਆਂ ਬਾਰੇ ਖੁੱਲ੍ਹੀ ਗੱਲਬਾਤ ਵਧਾਉਣ ਅਤੇ ਨਸ਼ਾਖੋਰੀ ਤੋਂ ਗੁਰੇਜ਼ ਕਰਨ ਲਈ ਕੈਂਪਸ-ਪੱਧਰ ਦੀਆਂ ਗਤੀਵਿਧੀਆਂ ਦਾ ਆਯੋਜਨ ਕਰਨਗੇ। ਯੋਗ ਸਾਥੀਆਂ ਦੀ ਅਗਵਾਈ  ਅਤੇ ਪੇਸ਼ੇਵਰ ਸਹਾਇਤਾ ਰਾਹੀਂ, ਇਹ ਪਹਿਲ ਸਮਾਂ ਰਹਿੰਦਿਆ ਚਿੰਤਾਵਾਂ ਦੀ ਪਛਾਣ ਕਰਨ ਅਤੇ ਇੱਕ ਕੈਂਪਸ ਸੱਭਿਆਚਾਰ ਬਣਾਉਣ ਦਾ ਯਤਨ ਕਰਦੀ ਹੈ , ਜਿਸ ਵਿੱਚ ਮਦਦ ਮੰਗਣਾ ਮਾੜਾ ਨਹੀਂ ਸਮਝਿਆ ਜਾਂਦਾ ਸਗੋਂ ਉਤਸ਼ਾਹਿਤ ਕੀਤਾ ਜਾਂਦਾ ਹੈ।

Scroll to Top