ਡੀਜੀਪੀ ਗੌਰਵ ਯਾਦਵ ਪੁੱਜੇ ਮੋਗਾ, ਪੀੜਤ ਪਰਿਵਾਰਾਂ ਦਾ ਜਾਣਿਆ ਹਾਲ, ਕਾਰਵਾਈ ਦਾ ਦਿੱਤਾ ਭਰੋਸਾ
ਮੋਗਾ, 26 ਅਕਤੂਬਰ 2026 : ਮੋਗਾ ਵਿਖੇ ਬੀਤੇ ਦਿਨੀ ਇਕ ਦੁਕਾਨ ਦੇ ਬਾਹਰ ਬੈਠੇ ਕੁੱਝ ਵਿਅਕਤੀਆਂ ਉਪਰ ਕੁੱਝ ਅਣਪਛਾਤੇ ਲੋਕਾਂ ਵਲੋ ਅਚਾਨਕ ਆਕੇ ਗੋਲੀਆਂ ਚਲਾਉਣ ਕਾਰਨ ਜਿਥੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਉਸਤੋ ਬਾਅਦ ਇਲਾਕੇ ਅੰਦਰ ਦਹਿਸਤ ਦਾ ਮਾਹੌਲ ਬਣ ਗਿਆ ਸੀ। ਇਸ ਮਾਮਲੇ ਵਿਚ ਅੱਜ ਡੀਜੀਪੀ ਪੰਜਾਬ ਗੋਰਵ ਯਾਦਵ ਨੇ ਮੋਗਾ ਪਹੁੰਚ ਕੇ ਜਿਥੇ ਪੀੜਤ ਪਰਿਵਾਰਾਂ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ, ਉਥੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਵੀ ਦਿਵਾਇਆ।
ਜਾਣਕਾਰੀ ਦੇ ਅਨੁਸਾਰ ਉਨਾ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਸਪੱਸ਼ਟ ਕੀਤਾ ਕਿ ਇਸ ਵਾਰਦਾਤ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜਾਣਕਾਰੀ ਅਨੁਸਾਰ, ਮੋਗਾ ਵਿੱਚ ਇੱਕ ਦੁਕਾਨ ਦੇ ਬਾਹਰ ਕੁਝ ਨੌਜਵਾਨ ਬੈਠੇ ਹੋਏ ਸਨ। ਇਸ ਦੌਰਾਨ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਉੱਥੇ ਮੌਜੂਦ ਨੌਜਵਾਨਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਦੀ ਮੌਤ ਹੋ ਗਈ, ਜਦਕਿ ਬਾਕੀ ਜਖਮੀ ਹੋ ਗਏ ਸਨ।