Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 3:43 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ

ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ ਸਿਆਸਤ ਤੋਂ ਉੱਪਰ ਰੱਖਣੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾ ਕਦੇ ਵੀ ਸੌੜੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਣੀ ਚਾਹੀਦੀ। ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਦੁਬਾਰਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ।

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾ ਦੇ ਮਾਮਲੇ ਸੌੜੇ ਰਾਜਨੀਤਿਕ ਵਿਚਾਰਾਂ ਦਾ ਸ਼ਿਕਾਰ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ, “ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਧਾਰਮਿਕ ਭਾਵਨਾ ਦੀ ਗੱਲ ਆਉਂਦੀ ਹੈ ਤਾਂ ਸੌੜੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਆਪਣੀਆਂ ਅਧਿਆਤਮਿਕ ਇੱਛਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰ ਸਕੇ।”

ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ। ਇਸ ਮਤੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਮਤੇ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਮਤੇ ਵਿੱਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।”

Scroll to Top