Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 4:24 pm

+91 90915 01313 , +91 90916 01313

punjabbanni@gmail.com
punjabbani@yahoo.com

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਚੰਡੀਗੜ੍ਹ / ਜਲੰਧਰ, 30 ਅਕਤੂਬਰ : ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ ‘ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੌਰਾਨ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ‘ਸਾਡਾ ਪਿੰਡ’ ਸਥਾਪਤ ਕੀਤਾ ਗਿਆ ਹੈ। ਪੰਜਾਬ ਦੀ ਅਮੀਰ ਪੇਂਡੂ ਵਿਰਾਸਤ ਦੀ ਝਲਕ ਦਿਖਾਉਣ ਲਈ ਤਿਆਰ ਕੀਤਾ ਗਿਆ ਇਹ ਸੱਭਿਆਚਾਰਕ ਕੇਂਦਰ, ਬਹੁਤ ਹੀ ਘੱਟ ਸਮੇਂ ਵਿੱਚ ਲੋਕਾਂ ਵਿੱਚ ਖਿੱਚ ਦਾ ਵੱਡਾ ਕੇਂਦਰ ਬਣ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਨੇ ਅੱਜ ‘ਸਾਡਾ ਪਿੰਡ’ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਥੋਂ ਦਾ ਮਾਹੌਲ ਰਿਵਾਇਤੀ ਪੰਜਾਬੀ ਜੀਵਨ ਨੂੰ ਬਹੁਤ ਹੀ ਵਾਸਤਵਿਕ ਢੰਗ ਨਾਲ ਪੇਸ਼ ਕਰਦਾ ਹੈ ਅਤੇ ਪੇਂਡੂ ਘਰੇਲੂ ਮਾਹੌਲ ਦੀ ਝਲਕ ਇਥੇ ਆਉਣ ਵਾਲਿਆਂ ਨੂੰ ਮੰਤਰ-ਮੁਗਧ ਕਰ ਦਿੰਦੀ ਹੈ। ਇਸ ਪ੍ਰਦਰਸ਼ਨੀ ਵਿੱਚ ਪੇਂਡੂ ਜੀਵਨ ਦੀਆਂ ਵਿਸ਼ੇਸ਼ ਝਲਕੀਆਂ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿੱਚ ਹੱਥ ਨਾਲ ਬੁਣੇ ਦੇਸੀ ਮੰਜੇ, ਬਰੀਕ ਕਢਾਈ, ਕਣਕ ਸਟੋਰ ਕਰਨ ਵਾਲੇ ਰਵਾਇਤੀ ਢਾਂਚੇ, ਵਿਰਾਸਤੀ ਖੂਹ, ਕੰਧਾਂ ‘ਤੇ ਕੀਤੀ ਗਈ ਰੰਗ-ਬਿਰੰਗੀ ਕਲਾਕਾਰੀ ਅਤੇ ਹਾਕੀ ਦੇ ਮਾਣਮੱਤੇ ਇਤਿਹਾਸ ਨੂੰ ਸਮਰਪਿਤ ਇੱਕ ਵਿਸ਼ੇਸ਼ ਦੀਵਾਰ ਸ਼ਾਮਲ ਹੈ।

ਇਸ ਉਪਰਾਲੇ ਪਿੱਛੇ ਮੌਜੂਦ ਸੋਚ ’ਤੇ ਚਾਨਣਾ ਪਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਿੰਡ ਨੌਜਵਾਨਾਂ, ਖਾਸ ਕਰਕੇ ਸ਼ਹਿਰੀ ਆਬਾਦੀ ਲਈ, ਆਪਣੀ ਮਾਣਮੱਤੀ ਸੱਭਿਆਚਾਰਕ ਵਿਰਾਸਤ ਨਾਲ ਮੁੜ ਜੁੜਨ ਦਾ ਅਹਿਮ ਮਾਧਿਅਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਅਮੀਰ ਵਿਰਸੇ ਨਾਲ ਰੂ-ਬਰੂ ਹੋਣ ਲਈ ਸੈਂਕੜੇ ਲੋਕ, ਜਿਨ੍ਹਾਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੀ ਸ਼ਾਮਿਲ ਹਨ, ਰੋਜ਼ਾਨਾ ਇੱਥੇ ਆ ਰਹੇ ਹਨ।

ਖੇਤਰੀ ਵਿਰਾਸਤ ਅਤੇ ਖੇਡਾਂ ਵਿਚਕਾਰ ਡੂੰਘੇ ਸਬੰਧ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਾਕੀ ਪੰਜਾਬੀ ਸੱਭਿਆਚਾਰ ਵਿੱਚ ਡੂੰਘੀ ਰਚੀ-ਵੱਸੀ ਹੈ, ਉਸੇ ਤਰ੍ਹਾਂ ਕਿਸੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੌਰਾਨ ਇੱਕ ਆਮ ਪਿੰਡ ਦੇ ਇਸ ਚਿੱਤਰਣ ਨੇ ਚੈਂਪੀਅਨਸ਼ਿਪ ਵਿੱਚ ਇੱਕ ਵੱਖਰਾ ਅਤੇ ਯਾਦਗਾਰੀ ਰੰਗ ਭਰ ਦਿੱਤਾ ਹੈ।

Scroll to Top